For the best experience, open
https://m.punjabitribuneonline.com
on your mobile browser.
Advertisement

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ

07:17 AM Jul 04, 2024 IST
ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਦੇ ਹੋਏ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ।
Advertisement

ਹਤਿੰਦਰ ਮਹਿਤਾ
ਜਲੰਧਰ, 3 ਜੁਲਾਈ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੈਨਲ ਮੀਟਿੰਗ ਕੀਤੀ। ਇਸ ਮੌਕੇ ਮੋਰਚੇ ਦੇ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਪਵਨਦੀਪ ਸਿੰਘ, ਸਿਮਰਨਜੀਤ ਸਿੰਘ ਨੀਲੋਂ, ਜਸਪ੍ਰੀਤ ਸਿੰਘ ਗਗਨ, ਸ਼ੇਰ ਸਿੰਘ ਖੰਨਾ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ‘ਮੋਰਚੇ’ ਦੇ ਮੰਗ ਪੱਤਰ ਵਿੱਚ ਦਰਜ ਸਮੂਹ ਮੰਗਾਂ ’ਤੇ ਚਰਚਾ ਹੋਈ ਅਤੇ ਮੁੱਖ ਮੰਤਰੀ ਵੱਲੋੋਂ ਸਮੂਹ ਮੰਗਾਂ ਨੂੰ ਵਾਜਿਬ ਦੱਸਦਿਆਂ 20 ਜੁਲਾਈ ਨੂੰ ‘ਮੋਰਚੇ ਦੀ ਸੂਬਾ ਕਮੇਟੀ’ ਨਾਲ ਇੱਕ ਵਾਰ ਫਿਰ ਪੈਨਲ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਦੇ ਦਿੱਤੇ ਭਰੋਸੇ ਮਗਰੋਂ ‘ਮੋਰਚੇ’ ਵੱਲੋਂ ਪੰਜ ਜੁਲਾਈ ਨੂੰ ਜਲੰਧਰ ਵਿੱਚ ਕੀਤਾ ਜਾਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਇੱਕ ਵਾਰ ਮੁਲਤਵੀ ਕਰ ਦਿੱਤਾ ਗਿਆ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕੌਮ ਅਤੇ ਟ੍ਰਾਂਸਕੋ ਸਣੇ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰਾਜੈਕਟਾਂ, ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ ਸਮੇਂ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ‘ਆਪ ਸਰਕਾਰ’ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਵਿੱਚ ਪੱਕਾ ਨਾ ਕਰਕੇ ਪਿਛਲੀਆਂ ਸਰਕਾਰਾਂ ਵਾਂਗ ਧੋਖਾ ਕੀਤਾ ਜਾ ਰਿਹਾ ਹੈ। ਇਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ।

Advertisement

Advertisement
Advertisement
Author Image

joginder kumar

View all posts

Advertisement