ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤਾਂ ਵਿੱਚ ਜੰਗਲੀ ਜੀਵ ਦਿਖਣ ਕਾਰਨ ਲੋਕਾਂ ’ਚ ਦਹਿਸ਼ਤ

07:05 AM Jul 16, 2024 IST

ਪੱਤਰ ਪ੍ਰੇਰਕ
ਮਾਲੇਰਕੋਟਲਾ, 15 ਜੁਲਾਈ
ਪਿੰਡ ਆਦਮਪਾਲ ਦੇ ਕਿਸਾਨ ਹਰਦੇਵ ਸਿੰਘ ਖਰੌੜ ਦੇ ਝੋਨੇ ਦੀ ਪਨੀਰੀ ਵਾਲੇ ਖੇਤ ਵਿੱਚ ਕਿਸੇ ਜੰਗਲੀ ਜਾਨਵਰ ਦੀਆਂ ਪੈੜਾਂ ਦਿਖਣ ਕਾਰਨ ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੇ ਵਫ਼ਦ ਨੇ ਚਮਕੌਰ ਸਿੰਘ ਹਥਨ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਵਿਭਾਗ ਨੂੰ ਕਾਰਵਾਈ ਕਰਨ ਦੀ ਹਦਾਇਤ ਦੇਣ ਲਈ ਆਖਿਆ। ਵਧੀਕ ਡਿਪਟੀ ਕਮਿਸ਼ਨਰ ਹਰਬੰਸ ਸਿੰਘ ਨੇ ਖੇਤੀਬਾੜੀ ਵਿਭਾਗ ਅਤੇ ਜੰਗਲਾਤ ਵਿਭਾਗ ਨੂੰ ਮੌਕੇ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਦੀ ਹਦਾਇਤ ਕਰ ਦਿੱਤੀ ਹੈ।ਜੰਗਲਾਤ ਵਿਭਾਗ ਦੇ ਵਣ ਰੇਂਜ ਅਫ਼ਸਰ ਮਾਲੇਰਕੋਟਲਾ ਇਕਬਾਲ ਸਿੰਘ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਵਿਭਾਗ ਵੱਲੋਂ ਜਾਨਵਰ ਨੂੰ ਫੜਨ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ।

Advertisement

Advertisement