ਪੰਨੂ ਮਾਮਲਾ: ਅਮਰੀਕਾ ਨੂੰ ਭਾਰਤ ਤੋਂ ਜਵਾਬਦੇਹੀ ਦੀ ਉਮੀਦ
12:29 PM Aug 02, 2024 IST
Advertisement
ਵਾਸ਼ਿੰਗਟਨ, 2 ਅਗਸਤ
ਅਮਰੀਕੀ ਵਿਦੇਸ਼ ਮੰਤਰਾਲੇ ਦੇ ਉਪ ਤਰਜਮਾਨ ਵੇਦਾਂਤ ਪਟੇਲ ਕਿਹਾ ਕਿ ਪਿਛਲੇ ਸਾਲ ਅਮਰੀਕੀ ਧਰਤੀ ’ਤੇ ਉਨ੍ਹਾਂ ਦੇ ਇਕ ਨਾਗਰਿਕ (ਗੁਰਪਤਵੰਤ ਸਿੰਘ ਪੰਨੂ) ਦੀ ਹੱਤਿਆ ਦੀ ਕੋਸ਼ਿਸ਼ ਮਾਮਲੇ ਵਿਚ ਭਾਰਤ ਦੇ ਇਕ ਸਰਕਾਰੀ ਅਧਿਕਾਰੀ ਦੀ ਕਥਿਤ ਭੂਮਿਕਾ ਦੇ ਸਬੰਧ ਵਿਚ ਉਨ੍ਹਾਂ ਦਾ ਮੁਲਕ ਭਾਰਤ ਤੋਂ ਜਵਾਬਦੇਹੀ ਦੀ ਉਮੀਦ ਕਰਦਾ ਹੈ। ਪਿਛਲੇ ਸਾਲ ਨਵੰਬਰ ਵਿਚ ਅਮਰੀਕੀ ਸੰਘੀ ਵਕੀਲਾਂ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ ’ਤੇ ਇਕ ਭਾਰਤੀ ਸਰਕਾਰੀ ਅਧਿਕਾਰੀ ਨਾਲ ਮਿਲ ਕੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਸੀ। ਪੰਨੂ ਕੋਲ ਅਮਰੀਕਾ ਤੇ ਕੈਨੇਡਾ ਦੋਵਾਂ ਮੁਲਕਾਂ ਦੀ ਨਾਗਰਿਕਤਾ ਹੈ। ਗੁਪਤਾ ਨੂੰ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ 14 ਜੂਨ ਨੂੰ ਅਮਰੀਕਾ ਦੇ ਹਵਾਲੇ ਕਰ ਦਿੱਤਾ ਗਿਆ। -ਪੀਟੀਆਈ
Advertisement
Advertisement
Advertisement