For the best experience, open
https://m.punjabitribuneonline.com
on your mobile browser.
Advertisement

ਧੀਮੀ ਓਵਰ ਗਤੀ ਲਈ ਪੰਤ ਨੂੰ 12 ਲੱਖ ਰੁਪਏ ਜੁਰਮਾਨਾ

06:56 AM Apr 02, 2024 IST
ਧੀਮੀ ਓਵਰ ਗਤੀ ਲਈ ਪੰਤ ਨੂੰ 12 ਲੱਖ ਰੁਪਏ ਜੁਰਮਾਨਾ
Advertisement

ਵਿਸ਼ਾਖਾਪਟਨਮ, 1 ਅਪਰੈਲ
ਦਿੱਲੀ ਕੈਪੀਟਲਜ਼ ਦੇ ਕਪਤਾਨ ਰਿਸ਼ਭ ਪੰਤ ਨੂੰ ਚੇਨੱਈ ਸੁਪਰ ਕਿੰਗਜ਼ ਖ਼ਿਲਾਫ਼ ਆਈਪੀਐੱਲ ਮੈਚ ਦੌਰਾਨ ਧੀਮੀ ਓਵਰ ਗਤੀ ਲਈ 12 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਬੀਤੀ ਰਾਤ ਖੇਡੇ ਗਏ ਇਸ ਮੈਚ ’ਚ ਦਿੱਲੀ ਨੇ ਮੌਜੂਦਾ ਚੈਂਪੀਅਨ ਚੇਨੱਈ ਨੂੰ 20 ਦੌੜਾਂ ਨਾਲ ਹਰਾਇਆ। ਆਈਪੀਐਲ ਨੇ ਇੱਕ ਬਿਆਨ ਵਿੱਚ ਕਿਹਾ, “ਦਿੱਲੀ ਕੈਪੀਟਲਜ਼ ਦੇ ਕਪਤਾਨ ਰਿਸ਼ਭ ਪੰਤ ਨੂੰ ਚੇਨੱਈ ਸੁਪਰ ਕਿੰਗਜ਼ ਖ਼ਿਲਾਫ਼ ਆਈਪੀਐਲ ਮੈਚ ਦੌਰਾਨ ਧੀਮੀ ਓਵਰ ਗਤੀ ਲਈ ਜੁਰਮਾਨਾ ਲਗਾਇਆ ਗਿਆ ਹੈ।’’ ਬਿਆਨ ਮੁਤਾਬਕ, ‘‘ਆਈਪੀਐੱਲ ਨਿਯਮਾਂ ਤਹਿਤ ਦਿੱਲੀ ਲਈ ਧੀਮੀ ਓਵਰ ਗਤੀ ਕਾਰਨ ਜੁਰਮਾਨੇ ਦਾ ਇਸ ਸੀਜ਼ਨ ਵਿੱਚ ਇਹ ਪਹਿਲਾ ਮਾਮਲਾ ਹੈ। ਇਸ ਲਈ ਪੰਤ ਨੂੰ 12 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ।’’ ਦਿੱਲੀ ਨੇ ਇਹ ਮੈਚ ਜਿੱਤ ਕੇ ਇਸ ਸੀਜ਼ਨ ਵਿੱਚ ਆਪਣਾ ਖਾਤਾ ਵੀ ਖੋਲ੍ਹਿਆ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×