ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਾਰਮਿਕ ਤੇ ਸਿਆਸੀ ਜ਼ਿੰਮੇਵਾਰੀ ਤੋਂ ਲਾਂਭੇ ਕੀਤੇ ਜਾਣ ਪੰਥ ਦੋਖੀ: ਕੰਗ

08:25 AM Jul 24, 2024 IST
ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਰਨਬੀਰ ਸਿੰਘ ਕੰਗ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 23 ਜੁਲਾਈ
ਸ਼੍ਰੋਮਣੀ ਅਕਾਲੀ ਦਲ (ਯੂਥ ਵਿੰਗ) ਦੇ ਸਾਬਕਾ ਕੌਮੀ ਪ੍ਰਧਾਨ ਕਿਰਨਬੀਰ ਸਿੰਘ ਕੰਗ ਨੇ ਪੰਥ ਦੋਖੀਆਂ ਨੂੰ ਕਿਸੇ ਵੀ ਧਾਰਮਿਕ ਅਤੇ ਸਿਆਸੀ ਜ਼ਿੰਮੇਵਾਰੀ ਤੋਂ ਫੌਰੀ ਲਾਂਭੇ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਤੇ ਮੰਗ ਪੱਤਰ ਸੌਂਪਦਿਆਂ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਥਿਤ ਸੌੜੇ ਸਿਆਸੀ ਹਿੱਤਾਂ ਲਈ ਵਰਤਣ ਦੀ ਕੋਸ਼ਿਸ਼ ਕਰਨ ਵਾਲੇ ਪੰਥ ਦੋਖੀਆਂ ਨੂੰ ਸਿੱਖ ਕੌਮ ਦੀ ਅਗਵਾਈ ਵਾਲੀ ਕਿਸੇ ਵੀ ਧਾਰਮਿਕ, ਰਾਜਨੀਤਕ ਜ਼ਿੰਮੇਵਾਰੀ ਤੋਂ ਲਾਂਭੇ ਹੋਣ ਦੇ ਹੁਕਮ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਪੰਥ ਦੋਖੀਆਂ ਨਾਲ ਅਕਾਲੀ ਆਗੂਆਂ ਨੇੜਤਾ ਮੁਆਫ਼ੀ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਅਤੇ ਪੰਥ ਦੀਆਂ ਨਜ਼ਰਾਂ ਹੁਣ ਪੰਥ ਦੋਖੀਆਂ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਲਏ ਜਾਣ ਵਾਲੇ ਫ਼ੈਸਲੇ ’ਤੇ ਟਿਕੀਆਂ ਹੋਈਆਂ ਹਨ।

Advertisement

Advertisement