For the best experience, open
https://m.punjabitribuneonline.com
on your mobile browser.
Advertisement

ਪੰਥ ਰਤਨ ਮਾਸਟਰ ਤਾਰਾ ਸਿੰਘ ਦਾ ਜਨਮ ਦਿਵਸ ਮਨਾਇਆ

07:56 AM Jun 25, 2024 IST
ਪੰਥ ਰਤਨ ਮਾਸਟਰ ਤਾਰਾ ਸਿੰਘ ਦਾ ਜਨਮ ਦਿਵਸ ਮਨਾਇਆ
ਮਾਸਟਰ ਤਾਰਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਆਗੂ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਜੂਨ
ਪੰਥ ਰਤਨ ਮਾਸਟਰ ਤਾਰਾ ਸਿੰਘ ਦਾ 140ਵਾਂ ਜਨਮ ਦਿਨ ਪੰਥ ਰਤਨ ਮਾਸਟਰ ਤਾਰਾ ਸਿੰਘ ਯਾਦਗਾਰੀ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਚੌਕ ਖੁੱਡ ਮੁਹੱਲਾ ਵਿੱਚ ਮਨਾਇਆ ਗਿਆ ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ।
ਇਸ ਮੌਕੇ ਟਰੱਸਟ ਦੇ ਪ੍ਰਧਾਨ ਬਲਜੀਤ ਸਿੰਘ ਦੁੱਖੀਆ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਸਿੱਖ ਪੰਥ ਦੇ ਮਹਾਨ ਆਗੂ ਸਨ ਜਿਨ੍ਹਾਂ ਲਗਭਗ 50 ਸਾਲਾਂ ਤੱਕ ਸਿੱਖ ਰਾਜਨੀਤੀ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਨੇ ਪੰਜਾਬ ਦੇ ਸਿਆਸੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਵਿੱਚ ਮੋਹਰੀ ਰੋਲ ਅਦਾ ਕੀਤਾ। ਉਹ ਇੱਕੋ ਇੱਕ ਅਜਿਹੇ ਪੰਥਕ ਆਗੂ ਸਨ ਜਿਹੜੇ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਤੇ ਸੈਂਟਰਲ ਸਿੱਖ ਲੀਗ ਦੇ ਪ੍ਰਧਾਨ ਰਹੇ ਸਨ।
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਦੀ ਸੇਵਾ ਨਿਭਾਈ ਗਈ। ਇਸ ਮੌਕੇ ਬਲਵਿੰਦਰ ਸਿੰਘ ਲਾਇਲਪੁਰੀ, ਸਤਪਾਲ ਸਿੰਘ ਪਾਲ, ਤਰਲੋਚਨ ਸਿੰਘ ਬੱਬਰ, ਦਰਸ਼ਨ ਸਿੰਘ ਚੁੱਘ, ਡਾ. ਐਸਪੀ ਸਿੰਘ, ਕੁਲਜੀਤ ਸਿੰਘ, ਸੇਵਾ ਸਿੰਘ ਭੱਟੀ, ਤੇਜਿੰਦਰ ਸਿੰਘ ਡੰਗ, ਅਮਰਜੀਤ ਸਿੰਘ ਦੂਆ, ਬੀ ਐੱਮ ਫਰੈਡਰਿਕ, ਬੀਬੀ ਅਮਰਜੀਤ ਕੌਰ, ਬੀਬੀ ਰਵਿੰਦਰ ਕੌਰ, ਬੀਬੀ ਦਲਜੀਤ ਕੌਰ, ਜਗਮੋਹਨ ਸਿੰਘ ਅਤੇ ਗੁਰਚਰਨ ਸਿੰਘ ਮਿੰਟਾ ਵੀ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement