ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਥਕ ਚੇਤਨਾ ਲਹਿਰ ਦੇ ਕਨਵੀਨਰ ਫੱਗੂਵਾਲਾ ਵੱਲੋਂ ਮਰਨ ਵਰਤ ਸ਼ੁਰੂ

07:08 AM Jan 31, 2025 IST
featuredImage featuredImage
ਮਰਨ ਵਰਤ ’ਤੇ ਬੈਠੇ ਜਥੇਦਾਰ ਫੱਗੂਵਾਲਾ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 30 ਜਨਵਰੀ
ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਸ੍ਰੀ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਦੀ ਨਕਲ ਕਰਨ ਦੇ ਮਾਮਲੇ ਸਬੰਧੀ ਅੱਜ ਇੱਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿੱਚ ਪੰਥਕ ਚੇਤਨਾ ਮੰਚ ਦੇ ਕਨਵੀਨਰ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ।
ਜਥੇਦਾਰ ਫੱਗੂਵਾਲਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਅਕਾਲ ਤਖ਼ਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਸਤੂਆਣਾ ਸਾਹਿਬ ਵਿਖੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਨਕਲ ਕਰਨ ਸਬੰਧੀ 2009 ਵਿੱਚ ਲਿਖਤੀ ਸ਼ਿਕਾਇਤ ਕੀਤੀ ਗਈ ਸੀ, ਜਿਸ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਗੁਰਬਚਨ ਸਿੰਘ ਵੱਲੋਂ 20 ਜੂਨ 2009 ਨੂੰ ਹੁਕਮਨਾਮਾ ਜਾਰੀ ਕਰਦਿਆਂ ਮਸਤੂਆਣਾ ਸਾਹਿਬ ਵਿਖੇ ਇਮਾਰਤ ਨੂੰ ਜਾਂਦਾ ਪੁਲ ਢਾਹੁਣ ਸਣੇ ਹੋਰ ਹਦਾਇਤਾਂ ਕੀਤੀਆਂ ਗਈਆਂ ਸਨ। ਉਨ੍ਹਾਂ ਰੋਸ ਜਤਾਇਆ ਕਿ ਇਸ ਹੁਕਮ ਨੂੰ ਸ਼੍ਰੋਮਣੀ ਕਮੇਟੀ ਅਤੇ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਉਹ ਲਗਾਤਾਰ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ਪਰ ਫਿਰ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।

Advertisement

Advertisement