ਤਿਰੰਗਾ ਸਾੜਨ ਵਾਲਿਆਂ ’ਤੇ ਪਰਚਾ ਦਰਜ
09:20 AM Oct 06, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 5 ਅਕਤੂਬਰ
ਇੱਥੋਂ ਦੇ ਭਾਰਤ ਨਗਰ ਚੌਕ ਵਿੱਚ ਕੱਲ੍ਹ ਦੇਰ ਸ਼ਾਮ ਕੁੱਝ ਸ਼ਰਾਰਤੀਆਂ ਨੇ ਕੌਮੀ ਝੰਡੇ ਤਿਰੰਗੇ ਨੂੰ ਅੱਗ ਲਾ ਦਿੱਤੀ। ਇਸ ਸਬੰਧ ’ਚ ਥਾਣਾ ਕੈਂਟ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਡੀਐੱਸਪੀ (ਸਿਟੀ) ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਛੇਤੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਘੋਖ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਖੁਰਾ ਨੱਪਿਆ ਜਾ ਸਕੇ। ਪੁਲੀਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
Advertisement
Advertisement
Advertisement