ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ਰੀਦਕੋਟ ਵਿੱਚ 295 ਉਮੀਦਵਾਰਾਂ ਦੇ ਕਾਗਜ਼ ਰੱਦ

09:17 AM Oct 07, 2024 IST
ਕਾਗਜ਼ ਰੱਦ ਹੋਣ ਬਾਰੇ ਜਾਣਕਾਰੀ ਦਿੰਦੇ ਹੋਏ ਉਮੀਦਵਾਰ।

ਜਸਵੰਤ ਜੱਸ
ਫ਼ਰੀਦਕੋਟ, 6 ਅਕਤੂਬਰ
ਜ਼ਿਲ੍ਹਾ ਫ਼ਰੀਦਕੋਟ ਵਿੱਚ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ 295 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋ ਗਏ ਹਨ। ਹੁਣ ਜ਼ਿਲ੍ਹੇ ਦੀਆਂ 241 ਪੰਚਾਇਤਾਂ ਲਈ 1051 ਉਮੀਦਵਾਰ ਸਰਪੰਚੀ ਲਈ ਚੋਣ ਮੈਦਾਨ ਵਿੱਚ ਹਨ ਜਦੋਂਕਿ ਪੰਚ ਦੀ ਚੋਣ ਲਈ 3162 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ ਹਨ ਜੋ 7 ਅਕਤੂਬਰ ਤੱਕ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ। ਸਾਲ 2018 ਵਿੱਚ ਪੰਚਾਇਤੀ ਚੋਣਾਂ ਲਈ ਕੁੱਲ 1100 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਸਨ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ 7 ਅਕਤੂਬਰ ਨੂੰ ਜਿਹੜੇ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਲੈਣਗੇ, ਉਸ ਤੋਂ ਬਾਅਦ ਬਾਕੀ ਬਚਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤਾ ਜਾਵੇਗਾ ਅਤੇ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦਰਮਿਆਨ ਜਿਨ੍ਹਾਂ ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ, ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ’ਤੇ ਪੱਖਪਾਤ ਕਰਨ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਣ-ਬੁੱਝ ਕੇ ਚੋਣ ਮੈਦਾਨ ਵਿੱਚੋਂ ਬਾਹਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਾਗਜ਼ ਗਲਤ ਆਧਾਰ ’ਤੇ ਰੱਦ ਕੀਤੇ ਗਏ ਹਨ ਜਿਸ ਖਿਲਾਫ਼ ਉਹ ਅਦਾਲਤ ਵਿੱਚ ਜਾਣਗੇ। ਇਸੇ ਦਰਮਿਆਨ ਪਤਾ ਲੱਗਾ ਹੈ ਕਿ ਬਹੁਤ ਸਾਰੇ ਉਮੀਦਵਾਰਾਂ ਖਿਲਾਫ਼ ਪਿੰਡ ਵਾਸੀਆਂ ਵੱਲੋਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕਰਨ ਅਤੇ ਹੋਰ ਇਲਜ਼ਾਮ ਲਿਖਤੀ ਲਾਏ ਗਏ ਸਨ, ਪਰ ਚੋਣ ਅਧਿਕਾਰੀਆਂ ਕੋਲ ਰਾਤ 12 ਵਜੇ ਤੱਕ ਉਨ੍ਹਾਂ ਸ਼ਿਕਾਇਤਾਂ ਤੇ ਸਬੰਧਤ ਵਿਭਾਗਾਂ ਨੇ ਰਿਪੋਰਟਾਂ ਹੀ ਨਹੀਂ ਦਿੱਤੀਆਂ ਜਿਸ ਤੋਂ ਬਾਅਦ ਰਿਟਰਨਿੰਗ ਅਫ਼ਸਰਾਂ ਨੇ ਰਿਪੋਰਟਾਂ ਦਾ ਇੰਤਜ਼ਾਰ ਕੀਤੇ ਬਿਨਾਂ ਹੀ ਅੰਤਿਮ ਸੂਚੀਆਂ ਜਾਰੀ ਕਰ ਦਿੱਤੀਆਂ। ਨਾਮਜ਼ਦਗੀਆਂ ਦਾ ਕੰਮ ਨਿਬੜਨ ਤੋਂ ਬਾਅਦ ਪਿੰਡਾਂ ਵਿੱਚ ਹੁਣ ਆਪਸੀ ਸਹਿਮਤੀ ਲਈ ਚਾਰਾਜੋਈ ਤੇਜ਼ ਹੋ ਗਈ ਹੈ। ਫ਼ਰੀਦਕੋਟ ਵਿਧਾਨ ਸਭਾ ਹਲਕੇ ਵਿੱਚ ਅੱਠ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਦੋ ਦਰਜਨ ਹੋਰ ਪਿੰਡਾਂ ਵਿੱਚ ਸਰਬਸੰਮਤੀਆਂ ਹੋਣ ਦੀ ਸੰਭਾਵਨਾ ਹੈ। ਜਿਹੜੇ ਪਿੰਡਾਂ ਵਿੱਚ ਸਰਬਸੰਮਤੀ ਦੀ ਸੰਭਾਵਨਾ ਨਹੀਂ, ਉੱਥੇ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ। ਹੁਣ 15 ਅਕਤੂਬਰ ਨੂੰ 328679 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।

Advertisement

Advertisement