ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਪੂ ਯਾਦਵ ਨੇ ਕੀਤੀ ਖੜਗੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

07:10 AM Jun 11, 2024 IST
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੂੰ ਫੁੱਲਾਂ ਦਾ ਗੁਲਦਸਤਾ ਦਿੰਦੇ ਹੋਏ ਸੰਸਦ ਮੈਂਬਰ ਪੱਪੂ ਯਾਦਵ। -ਫੋਟੋ: ਪੀਟੀਆਈ

ਨਵੀਂ ਦਿੱਲੀ, 10 ਜੂਨ
ਬਿਹਾਰ ਦੇ ਪੁਰਨੀਆ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ ਪੱਪੂ ਯਾਦਵ ਨੇ ਅੱਜ ਇੱਥੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕਰ ਕੇ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ। ਉਨ੍ਹਾਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਵੀ ਮੁਲਾਕਾਤ ਕੀਤੀ।
ਖੜਗੇ ਨੇ ਪੱਪੂ ਯਾਦਵ ਨਾਲ ਮੁਲਾਕਾਤ ਦੀ ਤਸਵੀਰ ‘ਐਕਸ’ ਉੱਤੇ ਸਾਂਝੀ ਕਰਦੇ ਹੋਏ ਕਿਹਾ, ‘‘ਅੱਜ ਬਿਹਾਰ ਦੇ ਪੁਰਨੀਆ ਤੋਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਪੱਪੂ ਯਾਦਵ ਨੇ 10, ਰਾਜਾਜੀ ਮਾਰਗ (ਖੜਗੇ ਦੀ ਰਿਹਾਇਸ਼) ਵਿਖੇ ਮੁਲਾਕਾਤ ਕਰ ਕੇ ਕਾਂਗਰਸ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ। ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ।’’ ਉਨ੍ਹਾਂ ਕਿਹਾ, ‘‘ਬਿਹਾਰ ਵਿੱਚ ਕਾਂਗਰਸ ਪਾਰਟੀ ਦਾ ਹਰੇਕ ਕਾਰਕੁਨ ਸਮਾਜਿਕ ਨਿਆਂ ਦੀ ਲੜਾਈ ਵਿੱਚ ਸ਼ਾਮਲ ਰਹੇਗਾ, ਅਜਿਹੀ ਅਸੀਂ ਆਸ ਕਰਦੇ ਹਾਂ।’’
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੱਪੂ ਯਾਦਵ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਅਤੇ ਆਪਣੀ ਜਨ ਅਧਿਕਾਰ ਪਾਰਟੀ ਦਾ ਰਲੇਵਾਂ ਕਰਨ ਦਾ ਐਲਾਨ ਕੀਤਾ ਸੀ ਪਰ ਰਾਸ਼ਟਰੀ ਜਨਤਾ ਦਲ ਵੱਲੋਂ ਪੁਰਨੀਆ ਤੋਂ ਬੀਮਾ ਭਾਰਤੀ ਨੂੰ ਆਪਣਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪੱਪੂ ਯਾਦਵ ਨੇ ਆਜ਼ਾਦ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ। -ਪੀਟੀਆਈ

Advertisement

ਪੱਪੂ ਯਾਦਵ ਖ਼ਿਲਾਫ਼ ਜਬਰੀ ਵਸੂਲੀ ਦਾ ਕੇਸ ਦਰਜ

ਪੁਰਨੀਆ (ਬਿਹਾਰ): ਬਿਹਾਰ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਖ਼ਿਲਾਫ਼ ਅੱਜ ਕੇਸ ਦਰਜ ਕੀਤਾ ਗਿਆ ਹੈ। ਪੱਪੂ ਯਾਦਵ ਦੇ ਹਲਕੇ ਦੇ ਹੀ ਇਕ ਕਾਰੋਬਾਰੀ ਨੇ ਉਸ ਖ਼ਿਲਾਫ਼ ਜਬਰੀ ਵਸੂਲੀ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਹਨ। ਪੁਰਨੀਆ ਜ਼ਿਲ੍ਹੇ ਦੀ ਪੁਲੀਸ ਨੇ ਇਕ ਬਿਆਨ ਜਾਰੀ ਕਰ ਕੇ ਦੱਸਿਆ ਕਿ ਪੱਪੂ ਯਾਦਵ ਨੇ 4 ਜੂਨ ਨੂੰ ਜਦੋਂ ਵੋਟਾਂ ਦੀ ਗਿਣਤੀ ਚੱਲ ਰਹੀ ਸੀ ਤਾਂ ਸ਼ਿਕਾਇਤਕਰਤਾ ਨੂੰ ਆਪਣੀ ਰਿਹਾਇਸ਼ ਵਿਖੇ ਸੱਦਿਆ ਅਤੇ ਇਕ ਕਰੋੜ ਰੁਪਏ ਦੇਣ ਲਈ ਕਿਹਾ। ਸ਼ਿਕਾਇਤਕਰਤਾ ਇਕ ਕਾਰੋਬਾਰੀ ਹੈ। ਪੁਲੀਸ ਮੁਤਾਬਕ, ‘‘ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਪੱਪੂ ਯਾਦਵ ਨੇ ਪਹਿਲਾਂ 2021 ਤੇ 2023 ਵਿੱਚ ਵੀ ਸ਼ਿਕਾਇਤਕਰਤਾ ਕੋਲੋਂ ਇਸੇ ਤਰ੍ਹਾਂ ਦੀਆਂ ਮੰਗਾਂ ਕੀਤੀਆਂ ਸਨ ਤੇ ਮੰਗ ਪੂਰੀ ਨਾ ਹੋਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਸੰਸਦ ਮੈਂਬਰ ਨੇ ਕਿਹਾ ਸੀ ਕਿ ਅਗਲੇ ਪੰਜ ਸਾਲ ਸ਼ਿਕਾਇਤਕਰਤਾ ਨੂੰ ਉਸ ਨਾਲ ਨਜਿੱਠਣਾ ਹੋਵੇਗਾ।’’ ਇਸ ਸ਼ਿਕਾਇਤ ਦੇ ਆਧਾਰ ਤੇ ਸੰਸਦ ਮੈਂਬਰ ਅਤੇ ਉਸ ਦੇ ਨੇੜਲੇ ਸਾਥੀ ਅਮਿਤ ਯਾਦਵ ਖ਼ਿਲਾਫ਼ ਮੋਫੂਸਿਲ ਪੁਲੀਸ ਥਾਣੇ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ। -ਪੀਟੀਆਈ

Advertisement
Advertisement
Advertisement