ਪੂਰਨੀਆ ਤੋਂ ਨਾਮਜ਼ਦਗੀ ਦਾਖਲ ਕਰਨਗੇ ਪੱਪੂ ਯਾਦਵ
07:07 AM Apr 02, 2024 IST
ਪਟਨਾ: ਸਾਬਕਾ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਨੇ ਅੱਜ ਕਿਹਾ ਕਿ ਉਹ ਬਿਹਾਰ ਦੇ ਪੂਰਨੀਆ ਤੋਂ ਇਸ ਹਫ਼ਤੇ ਦੇ ਅੰਤ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਉਨ੍ਹਾਂ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਨੂੰ ਅਪੀਲ ਕੀਤੀ ਹੈ ਕਿ ਭਾਈਵਾਲ ਕਾਂਗਰਸ ਨੂੰ ਇਹ ਲੋਕ ਸਭਾ ਸੀਟ ਦਿੱਤੀ ਜਾਵੇ। ਦੱਸਣਾ ਬਣਦਾ ਹੈ ਕਿ ਪੱਪੂ ਯਾਦਵ ਪੰਦਰਾਂ ਦਿਨ ਪਹਿਲਾਂ ਹੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਇਸ ਸਬੰਧੀ ਐਕਸ ’ਤੇ ਜਾਣਕਾਰੀ ਸਾਂਝੀ ਕੀਤੀ। ਪੱਪੂ ਨੇ ਇਸ ਖੇਤਰ ਤੋਂ ਚੋਣ ਲੜਨ ਦੀ ਇੱਛਾ ਉਦੋਂ ਜ਼ਾਹਰ ਕੀਤੀ ਹੈ ਜਦੋਂ ਆਰਜੇਡੀ ਉਮੀਦਵਾਰ ਬੀਮਾ ਭਾਰਤੀ ਵਲੋਂ ਇਕ ਦਿਨ ਪਹਿਲਾਂ ਇਸ ਖੇਤਰ ਤੋਂ ਨਾਮਜ਼ਦਗੀ ਦਾਖਲ ਕਰਨ ਦੀ ਸੰਭਾਵਨਾ ਸੀ। ਜ਼ਿਕਰਯੋਗ ਹੈ ਕਿ ਪੱਪੂ ਯਾਦਵ ਨੇ ਆਪਣੀ ਜਨ ਅਧਿਕਾਰ ਪਾਰਟੀ ਦਾ ਕਾਂਗਰਸ ਵਿੱਚ ਰਲੇਵਾਂ ਕਰ ਲਿਆ ਹੈ। -ਪੀਟੀਆਈ
Advertisement
Advertisement