For the best experience, open
https://m.punjabitribuneonline.com
on your mobile browser.
Advertisement

ਪਰਾਲੀ: ਡੀਸੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

07:05 AM Oct 04, 2024 IST
ਪਰਾਲੀ  ਡੀਸੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਅਕਤੂਬਰ
ਸੰਗਰੂਰ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਜ਼ਿਲ੍ਹੇ ਨੂੰ ਕਲੱਸਟਰਾਂ ਵਿੱਚ ਵੰਡ ਕੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਹਰੇਕ ਪਿੰਡ ਵਿੱਚ ਇੱਕ ਨੋਡਲ ਅਫ਼ਸਰ ਦੀ ਤਾਇਨਾਤੀ ਕੀਤੀ ਗਈ ਹੈ। ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਮੂਹ ਕਲੱਸਟਰ ਅਧਿਕਾਰੀਆਂ, ਸਰਕਲ ਰੈਵੇਨਿਊ ਅਫ਼ਸਰਾਂ, ਖੇਤੀਬਾੜੀ, ਪੁਲੀਸ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਹਰੇਕ ਅਧਿਕਾਰੀ ਤੇ ਕਰਮਚਾਰੀ ਨੂੰ ਸਬੰਧਤ ਇਲਾਕੇ ਵਿੱਚ ਅੱਜ ਤੋਂ ਹੀ ਸਰਗਰਮ ਕਦਮ ਪੁੱਟੇ ਜਾਣ ਦੀ ਲੋੜ ਹੈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਸਮੂਹ ਕਲਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਪਿੰਡਾਂ ਵਿੱਚ ਨੋਡਲ ਅਫ਼ਸਰਾਂ ਨਾਲ ਤਾਲਮੇਲ ਰੱਖਦੇ ਹੋਏ ਅਗੇਤੇ ਤੌਰ ’ਤੇ ਜਾ ਕੇ ਪਿੰਡਾਂ ਵਿੱਚ ਉਪਲਬਧ ਖੇਤੀ ਮਸ਼ੀਨਰੀ ਦਾ ਜਾਇਜ਼ਾ ਲੈ ਲੈਣ। ਉਨ੍ਹਾਂ ਸਮੂਹ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਨੰਬਰਦਾਰਾਂ, ਪੰਚਾਇਤ ਸਕੱਤਰਾਂ ਰਾਹੀਂ ਘਰ-ਘਰ ਇਹ ਸੁਨੇਹਾ ਪਹੁੰਚਾਇਆ ਜਾਵੇ ਕਿ ਪਰਾਲੀ ਦਾ ਯੋਗ ਪ੍ਰਬੰਧਨ ਸਮੇਂ ਦੀ ਅਹਿਮ ਲੋੜ ਹੈ। ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਵੀ ਜ਼ਿਲ੍ਹੇ ਵਿੱਚ ਪੂਰੀ ਮੁਸਤੈਦੀ ਵਰਤਣ ਦੀ ਹਦਾਇਤ ਕੀਤੀ ਅਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਰਾਹੀਂ ਪ੍ਰਾਪਤ ਹੋਣ ਵਾਲੀ ਕਿਸੇ ਵੀ ਸੂਚਨਾ ’ਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਦਿਸ਼ਾ ਨਿਰਦੇਸ਼ ਦਿੱਤੇ।

Advertisement

Advertisement
Advertisement
Author Image

sukhwinder singh

View all posts

Advertisement