ਪਰਮਜੀਤ ਕੌਰ ਚੀਮਾ ਭਾਜਪਾ ਮਹਿਲਾ ਮੋਰਚੇ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ
06:13 AM Feb 08, 2024 IST
ਪੱਤਰ ਪ੍ਰੇਰਕ
ਪੱਖੋ ਕੈਂਚੀਆਂ, 7 ਜਨਵਰੀ
ਭਾਜਪਾ ਵਲੋਂ ਪਾਰਟੀ ਦੇ ਨਵੇਂ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ਵਿੱਚ ਬੀਬੀ ਪਰਮਜੀਤ ਕੌਰ ਚੀਮਾ ਨੂੰ ਬਰਨਾਲਾ ਜ਼ਿਲ੍ਹੇ ਦੀ ਮਹਿਲਾ ਮੋਰਚੇ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬੀਬੀ ਪਰਮਜੀਤ ਕੌਰ ਨੇ ਆਪਣੀ ਇਸ ਨਿਯੁਕਤੀ ’ਤੇ ਪਾਰਟੀ ਦੇ ਸੂਬਾ ਕੋਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋਂ, ਮਹਿਲਾ ਮੋਰਚੇ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਯਾਦਵਿੰਦਰ ਸਿੰਘ ਸ਼ੰਟੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਏਗੀ।
Advertisement
Advertisement