ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਬਣੇ ਪਰਮਜੀਤ ਖਾਰਾ

07:33 AM Jul 05, 2024 IST
ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਨਵੇਂ ਚੁਣੇ ਗਏ ਅਹੁਦੇਦਾਰ। -ਫੋਟੋ: ਸੱਖੋਵਾਲੀਆ

ਨਿੱਜੀ ਪੱਤਰ ਪ੍ਰੇਰਕ
ਬਟਾਲਾ, 4 ਜੁਲਾਈ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ ਬਲਾਕ ਕਾਦੀਆਂ-1 ਦੀ ਨਵੀਂ ਬਾਡੀ ਕਾਇਮ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਗੁਰਿੰਦਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਸ਼ਾਹ ਉਚੇਚੇ ’ਤੇ ਤੌਰ ਪਹੁੰਚੇ। ਸਰਬਸੰਮਤੀ ਨਾਲ ਚੁਣੇ ਗਏ ਅਹੁਦੇਦਾਰਾਂ ’ਚ ਬਲਾਕ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਪਰਮਜੀਤ ਸਿੰਘ ਖਾਰਾ, ਜਨਰਲ ਸਕੱਤਰ ਹਰਪ੍ਰੀਤ ਸਿੰਘ ਕੋਹਾੜ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬੁੱਟਰ ਅਤੇ ਤਰਸੇਮ ਲਾਲ ਨੂੰ ਲਿਆ ਗਿਆ। ਇਸੇ ਤਰ੍ਹਾਂ ਹੋਰ ਅਹੁਦੇਦਾਰਾਂ ’ਚ ਮੀਤ ਪ੍ਰਧਾਨ ਦੀਦਾਰ ਸਿੰਘ, ਬਲਰਾਮ ਸਿੰਘ ਅਤੇ ਜਸਪਾਲ ਸਿੰਘ ਕੰਡੀਲਾ, ਵਿੱਤ ਸਕੱੱਤਰ ਬਲਜੀਤ ਸਿੰਘ ਕਾਹਲੋਂ, ਦੇਸਰਾਜ ਕੰਡੀਲਾ ਨੂੰ ਸ਼ਾਮਲ ਕੀਤਾ ਗਿਆ। ਜਥੇਬੰਦਕ ਸਕੱਤਰ ਬਿਕਰਮਜੀਤ ਸਿੰਘ ਕੋਚ ਅਤੇ ਜਗਦੇਵ ਸਿੰਘ ਪੰਨੂ, ਪ੍ਰੈਸ ਸਕੱਤਰ ਸੰਜੀਵ ਕੁਮਾਰ ਤੇ ਨਵੀਨ ਸ਼ਰਮਾ। ਜਦੋਂ ਕਿ ਸਲਾਹਕਾਰ ਕਮੇਟੀ ’ਚ ਸੀਐਚਟੀ ਹਰਜਿੰਦਰ ਸਿੰਘ, ਸੀਐੱਚਟੀ ਬਲਜਿੰਦਰ ਸਿੰਘ, ਤਾਲਮੇਲ ਸਕੱਤਰ ਹਰਮੀਤ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਚੁਣਿਆ ਗਿਆ। ਇਸ ਤੋਂ ਪਹਿਲਾਂ ਸੂਬਾਈ ਆਗੂ ਸਿੱਧੂ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਹ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਦੱਸਿਆ ਕਿ ਯੂਨੀਅਨ ਅਧਿਆਪਕਾਂ ਦੀਆਂ ਹੱਕੀ ਮੰਗਾਂ ਲਈ ਹਮੇਸ਼ਾ ਯਤਨਸ਼ੀਲ ਰਹੇਗੀ। ਮੰਚ ਸੰਚਾਲਨ ਸੀਐਚਟੀ ਵਰਿੰਦਰ ਸਿੰਘ ਵੱਲੋਂ ਕੀਤਾ ਗਿਆ।

Advertisement

Advertisement
Advertisement