ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਮਜੀਤ ਸਿੰਘ ਕੋਟਫੱਤਾ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

10:40 AM Jan 29, 2024 IST

ਪੱਤਰ ਪ੍ਰੇਰਕ
ਬਠਿੰਡਾ, 28 ਜਨਵਰੀ
ਬਠਿੰਡਾ ਜ਼ਿਲ੍ਹੇ ਦੇ ਕੋਟ ਫੱਤਾ ਪਿੰਡ ਦੇ ਜੰਮਪਲ ਪਰਮਜੀਤ ਸਿੰਘ ਕੋਟਫੱਤਾ ਨੂੰ ਆਮ ਆਮ ਆਦਮੀ ਪਾਰਟੀ ਨੇ ਕਿਸਾਨ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ। ਸ੍ਰੀ ਕੋਟ ਫੱਤਾ ਦਾ ਕਿਸਾਨਾਂ ਵਿੱਚ ਚੰਗਾ ਜਨ ਆਧਾਰ ਹੈ, ਜਿਸ ਨਾਲ ‘ਆਪ’ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਮਾਲਵਾ ਖੇਤਰ ’ਚ ਲਾਹਾ ਮਿਲੇਗਾ। ਪਰਮਜੀਤ ਕੋਟ ਫੱਤਾ ਨੇ ਆਪਣੀ ਨਿਯੁਕਤੀ ’ਤੇ ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰੀ ਟੀਮ ਦਾ ਧੰਨਵਾਦ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਦੂਜੇ ਪਾਸੇ ਪਰਮਜੀਤ ਸਿੰਘ ਕੋਟਫੱਤਾ ਦੀ ਨਿਯੁਕਤੀ ’ਤੇ ਕਿਸਾਨਾਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

Advertisement

ਵਿਧਾਇਕ ਪੰਡੋਰੀ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਬਣੇ

ਟੱਲੇਵਾਲ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਵੱਡੀ ਜ਼ਿੰਮੇਵਾਰੀ ਨਾਲ ਨਿਵਾਜਿਆ ਗਿਆ ਹੈ। ਪਾਰਟੀ ਵਲੋਂ ਵਿਧਾਇਕ ਪੰਡੋਰੀ ਨੂੰ ਐੱਸਸੀ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਵੀ ਹਨ। ਆਪਣੀ ਇਸ ਨਿਯੁਕਤੀ ’ਤੇ ਵਿਧਾਇਕ ਕੁਲਵੰਤ ਪੰਡੋਰੀ ਨੇ ਆਮ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸੰਦੀਪ ਪਾਠਕ ਅਤੇ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਨੇ ਦਿੱਤੀ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਕੇ ਪਾਰਟੀ ਦੀ ਮਜਬੂਤੀ ਲਈ ਕੰਮ ਕੀਤਾ ਜਾਵੇਗਾ। ਵਿਧਾਇਕ ਪੰਡੋਰੀ ਦੀ ਇਸ ਨਿਯੁਕਤੀ ਨਾਲ ਹਲਕਾ ਮਹਿਲ ਕਲਾਂ ਦੇ ਪਾਰਟੀ ਵਰਕਰਾਂ ਵਿੱਚ ਵੀ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਹੈ।

Advertisement

Advertisement