ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਮਜੀਤ ਸਿੰਘ ਬਣੇ ਜਮਹੂਰੀ ਕਿਸਾਨ ਸਭਾ ਮੋਹੀ ਦੇ ਪ੍ਰਧਾਨ

08:08 AM Oct 02, 2024 IST
ਨਵੀਂ ਚੁਣੀ ਗਈ ਕਿਸਾਨ ਕਮੇਟੀ ਦੇ ਅਹੁਦੇਦਾਰ ਜ਼ਿਲ੍ਹਾ ਆਗੂਆਂ ਨਾਲ। -ਫੋਟੋ: ਗਿੱਲ

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 1 ਅਕਤੂਬਰ
ਜਮਹੂਰੀ ਕਿਸਾਨ ਸਭਾ ਦੀ ਪਿੰਡ ਮੋਹੀ ਵਿੱਚ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਪਰਮਜੀਤ ਸਿੰਘ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਸਕੱਤਰ ਚੁਣੇ ਗਏ। ਇਸ ਮੌਕੇ ਪ੍ਰਦੀਪ ਸਿੰਘ ਮਾਂਗਟ ਸੰਯੁਕਤ ਸਕੱਤਰ ਚੁਣੇ ਗਏ ਜਦਕਿ 21 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੂਬਾਈ ਆਗੂ ਸੁਰਜੀਤ ਸਿੰਘ ਸੀਲੋਂ ਨੇ ਨਵੀਂ ਕਮੇਟੀ ਨੂੰ ਵਧਾਈ ਦਿੰਦਿਆਂ ਕਿਸਾਨ-ਮਜ਼ਦੂਰਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਲੋਕਾਂ ਦਾ ਸਹਾਰਾ ਬਣਨ ਦਾ ਸੱਦਾ ਦਿੱਤਾ। ਇਸ ਮੌਕੇ ਸੀਨੀਅਰ ਆਗੂ ਅਮਰੀਕ ਸਿੰਘ ਜੜਤੌਲੀ ਅਤੇ ਕੁਲਵੰਤ ਸਿੰਘ ਮੋਹੀ ਨੇ ਕਿਹਾ ਕਿ ਆਗਾਮੀ ਪੰਚਾਇਤੀ ਚੋਣਾਂ ਵਿੱਚ ਸਰਬਸੰਮਤੀ ਨਾਲ ਪੰਚਾਇਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਾਂ ਪੈਣ ਦੀ ਨੌਬਤ ਆਉਣ ’ਤੇ ਸਾਫ਼ ਸੁਥਰੇ ਅਕਸ ਵਾਲੇ ਇਮਾਨਦਾਰ, ਮਿਹਨਤੀ, ਪਿੰਡ ਦੇ ਵਿਕਾਸ ਸਮਰਪਿਤ, ਨਸ਼ਾ ਰਹਿਤ ਪੰਚਾਂ ਅਤੇ ਸਰਪੰਚੀ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਚੋਣ ਕੀਤੀ ਜਾਵੇਗੀ।

Advertisement

Advertisement