ਪਰਮਪਾਲ ਸਿੱਧੂ ਵੱਲੋਂ ਤਿੰਨ ਨਵੇਂ ਕਾਨੂੰਨਾਂ ਦਾ ਸਵਾਗਤ
07:02 AM Jul 02, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 1 ਜੁਲਾਈ
ਭਾਜਪਾ ਆਗੂ ਪਰਮਪਾਲ ਕੌਰ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਦੇਸ਼ ਵਿੱਚ ਨਵੇਂ ਤਿੰਨ ਅਪਰਾਧਿਕ ਕਾਨੂੰਨਾਂ ਦੇ ਲਾਗੂ ਹੋਣ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਸਾਰਥਿਕ ਬਦਲਾਅ ਆਉਣਗੇ। ਉਨ੍ਹਾਂ ਇਨ੍ਹਾਂ ਕਾਨੂੰਨਾਂ ਦੀ ਵਕਾਲਤ ਕਰਦਿਆਂ ਕਿਹਾ ਇਸ ਨਾਲ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਹੋਰ ਸਖ਼ਤੀ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤੋਂ ਭਾਰਤੀ ਨਿਆਂ ਸੰਹਿਤਾ, ਭਾਰਤੀ ਸਿਵਲ ਡਿਫੈਂਸ ਕੋਡ ਅਤੇ ਇੰਡੀਅਨ ਐਵੀਡੈਂਸ ਐਕਟ ਪੂਰੇ ਦੇਸ਼ ਵਿੱਚ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਨਵੇਂ ਨਿਯਮ ਲਾਗੂ ਹੋਣਗੇ ਅਤੇ ਬਸਤੀਵਾਦੀ ਸਮੇਂ ਦੇ ਕਾਨੂੰਨਾਂ ਦਾ ਅੰਤ ਹੋਵੇਗਾ।
Advertisement
Advertisement
Advertisement