For the best experience, open
https://m.punjabitribuneonline.com
on your mobile browser.
Advertisement

ਸਿਲਵਰ ਓਕਸ ਸਕੂਲ ਵਿੱਚ ‘ਮਾਤਾ-ਪਿਤਾ ਓਰੀਐਂਟੇਸ਼ਨ’ ਪ੍ਰੋਗਰਾਮ

08:15 AM Mar 31, 2024 IST
ਸਿਲਵਰ ਓਕਸ ਸਕੂਲ ਵਿੱਚ ‘ਮਾਤਾ ਪਿਤਾ ਓਰੀਐਂਟੇਸ਼ਨ’ ਪ੍ਰੋਗਰਾਮ
ਖੇਡਾਂ ’ਚ ਭਾਗ ਲੈਂਦੇ ਹੋਏ ਪ੍ਰੋਗਰਾਮ ’ਚ ਪੁੱਜੇ ਮਾਪੇ। -ਫੋਟੋ: ਕਟਾਰੀਆ
Advertisement

ਪੱਤਰ ਪ੍ਰੇਰਕ
ਜੈਤੋ, 30 ਮਾਰਚ
ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਵਿੱਚ ਅੱਜ ਨਵੇਂ ਸੈਸ਼ਨ ਵਿੱਚ ਦਾਖ਼ਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਲਈ ‘ਮਾਤਾ-ਪਿਤਾ ਓਰੀਐਂਟੇਸ਼ਨ’ ਪ੍ਰੋਗਰਾਮ ਕੀਤਾ ਗਿਆ।
ਇਸ ਪ੍ਰੋਗਰਾਮ ਵਿੱਚ ਨਵੀਂ ਜਮਾਤ ਵਿੱਚ ਦਾਖ਼ਲ ਹੋਏ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਅਧਿਆਪਕਾਂ ਵੱਲੋਂ ਮਾਪਿਆਂ ਦੇ ਤਿਲਕ ਲਾ ਕੇ ਸਵਾਗਤ ਕੀਤਾ ਗਿਆ। ਇਸ ਦਿਨ ਮਾਪਿਆਂ ਦੇ ਬਚਪਨ ਦੀਆਂ ਯਾਦਾਂ ਨੂੰ ਤਾਜ਼ਾ ਕਰਵਾਉਂਦਿਆਂ ਉਨ੍ਹਾਂ ਨੂੰ ਕੁੱਝ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਦੇ ਨਿਯਮਾਂ ਅਤੇ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਵੇਂ ਸਾਲ ਦੌਰਾਨ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ ਗਿਆ। ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸਰਬਪੱਖੀ ਵਿਕਾਸ ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਸਹਿਯੋਗ ਨਾਲ ਹੀ ਸੰਭਵ ਹੈ।

Advertisement

Advertisement
Author Image

sanam grng

View all posts

Advertisement
Advertisement
×