For the best experience, open
https://m.punjabitribuneonline.com
on your mobile browser.
Advertisement

ਸਿਲਵਰ ਓਕਸ ਸਕੂਲ ’ਚ ਮਾਪੇ-ਅਧਿਆਪਕ ਮਿਲਣੀ

10:02 AM Sep 30, 2024 IST
ਸਿਲਵਰ ਓਕਸ ਸਕੂਲ ’ਚ ਮਾਪੇ ਅਧਿਆਪਕ ਮਿਲਣੀ
ਪ੍ਰਦਰਸ਼ਨੀ ਦੇਖ ਰਹੇ ਵਿਦਿਆਰਥੀਆਂ ਦੇ ਮਾਪੇ ਤੇ ਹੋਰ। -ਫੋਟੋ: ਕਟਾਰੀਆ
Advertisement

ਪੱਤਰ ਪ੍ਰੇਰਕ
ਜੈਤੋ, 29 ਸਤੰਬਰ
ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਅਧਿਆਪਕਾਂ ਨਾਲ ਹੋਈ ਮੀਟਿੰਗ ਵਿੱਚ ਬੱਚਿਆਂ ਦੀ ਸਕੂਲ ਦੀ ਕਾਰਗੁਜ਼ਾਰੀ ਬਾਰੇ ਸਮੀਖਿਆ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵਿਗਿਆਨ ਪ੍ਰਦਰਸ਼ਨੀ ਲਾਈ ਗਈ। ਮਾਪੇ-ਅਧਿਆਪਕ ਮੀਟਿੰਗ ਵਿੱਚ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਮਾਪਿਆਂ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਅਤੇ ਅਕਾਦਮਿਕ ਕਾਰਗੁਜ਼ਾਰੀ ਨੂੰ ਨਿਖਾਰਨ ਲਈ ਮਿਲ ਕੇ ਕੰਮ ਕਰਨ ਦੇ ਉਦੇਸ਼ ਨਾਲ ਵਿਚਾਰਾਂ ਅਤੇ ਸੁਝਾਵਾਂ ਦਾ ਆਪਸੀ ਆਦਾਨ-ਪ੍ਰਦਾਨ ਹੋਇਆ। ਇਸ ਦੌਰਾਨ ਨਰਸਰੀ ਤੋਂ 11ਵੀਂ ਜਮਾਤ ਤੱਕ ਦੇ ਵਿਦਿਆਰਥੀ ਪ੍ਰਦਰਸ਼ਨੀ ਦਾ ਹਿੱਸਾ ਬਣੇ। ਪ੍ਰਦਰਸ਼ਨੀ ’ਚ ਸੜਕ ਸੁਰੱਖਿਆ, ਸੋਲਰ ਸਿਸਟਮ, ਵਾਤਾਵਰਨ ਸੁਰੱਖਿਆ, ਸਮਾਰਟ ਸਿਟੀ, ਪਾਣੀ ਦੀ ਸੰਭਾਲ, ਵੱਖ-ਵੱਖ ਰੁੱਤਾਂ, ਤਿਉਹਾਰਾਂ, ਪੰਜਾਬੀ ਸੱਭਿਆਚਾਰ, ਪੁਲਾੜ, ਮਸ਼ੀਨਾਂ, ਵਿਆਕਰਨ, ਸੂਰਜੀ ਊਰਜਾ ਅਤੇ ਗਣਿਤ ਦੇ ਵਿਸ਼ਿਆਂ ਨੂੰ ਕਲਾਤਮਿਕ ਢੰਗ ਨਾਲ ਪ੍ਰਦਰਸ਼ਿਤ ਕੀਤਾ। ਉਨ੍ਹਾਂ ਹਸਤ ਕਲਾ ਅਤੇ ਸ਼ਿਲਪਕਾਰੀ ਦੀ ਵੱਖਰੀ ਪ੍ਰਦਰਸ਼ਨੀ ਵੀ ਲਾਈ।

Advertisement

Advertisement
Advertisement
Author Image

Advertisement