ਨਿੱਜੀ ਸਕੂਲਾਂ ਵਿਰੁੱਧ ਲਾਮਬੰਦ ਹੋਏ ਮਾਪੇ
09:07 AM Jul 28, 2020 IST
ਪੱਤਰ ਪ੍ਰੇਰਕ
Advertisement
ਨਵਾਂਸ਼ਹਿਰ, 27 ਜੁਲਾਈ
ਵਿਦਿਆਰਥੀ-ਮਾਪੇ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਾਈਵੇਟ ਸਕੂਲਾਂ ਨਾਲ ਸਬੰਧਤ ਵਿਦਿਆਰਥੀਆਂ ਦੇ ਮਾਪਿਆਂ ਨੇ ਮੀਟਿੰਗ ਕਰਕੇ ਸਕੂਲ ਪ੍ਰਬੰਧਕਾਂ ਵੱਲੋਂ ਖੜ੍ਹੀਆਂ ਕੀਤੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਮਗਰੋਂ ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਪੰਜਾਬ ਦੇ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਜਮਹੂਰੀ ਅਧਿਕਾਰ ਸਭਾ ਦੇ ਸੂਬਾ ਕਮੇਟੀ ਮੈਂਬਰ ਜਸਬੀਰ ਦੀਪ, ਵਿਦਿਆਰਥੀਆਂ ਦੇ ਮਾਪਿਆਂ ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਮਨਜੀਤ ਸਿੰਘ, ਰੇਣੂੰ, ਅਮਨਦੀਪ ਕੌਰ ਨੇ ਆਖਿਆ ਕਿ ਨਵਾਂਸ਼ਹਿਰ ਦੇ ਇਕ ਨਿੱਜੀ ਸਕੂਲ ਦੇ ਪ੍ਰਬੰਧਕ ਸਾਲਾਨਾ ਅਤੇ ਮਾਸਿਕ ਵੱਡੀਆਂ ਫੀਸਾਂ ਦੀ ਮੰਗ ਕਰ ਰਹੇ ਹਨ, ਮਾਪਿਆਂ ਨੂੰ ਬਨਿਾਂ ਕੋਈ ਨੋਟਿਸ ਕੀਤਿਆਂ ਬੱਚਿਆਂ ਨੂੰ ਸਕੂਲ ਵਿਚੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਚੇਤਾਵਨੀ ਦਿੱਤੀ ਕਿ ਜਥੇਬੰਦੀ ਇਹ ਧੱਕੇਸ਼ਾਹ ਬਰਦਾਸ਼ਤ ਨਹੀਂ ਕਰੇਗੀ।
Advertisement
Advertisement