ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪੁੱਜੇ ਮਾਪੇ

07:45 AM Jun 09, 2024 IST
ਜੇਲ੍ਹ ਦੇ ਬਾਹਰ ਪੁਲੀਸ ਕਰਮੀ ਨੂੰ ਮਠਿਆਈ ਦਿੰਦੀ ਹੋਈ ਅੰਿਮ੍ਰਤਪਾਲ ਦੀ ਮਾਤਾ। -ਫੋਟੋ: ਪੀਟੀਆਈ

ਡਿਬਰੂਗੜ੍ਹ, 8 ਜੂਨ
ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਜਿੱਤੇ ਤੇ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਮਾਪੇ ਆਪਣੇ ਪੁੱਤਰ ਨੂੰ ਮਿਲਣ ਅੱਜ ਡਿਬਰੂਗੜ੍ਹ ਪੁੱਜ ਗਏ। ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੂੰ ਲੈਣ ਲਈ ਹਵਾਈ ਅੱਡੇ ’ਤੇ ਪੁੱਜ ਗਈ। ਕਿਰਨਦੀਪ ਨੇ 5 ਜੂਨ ਤੋਂ ਇੱਥੇ ਡੇਰਾ ਲਾਇਆ ਹੋਇਆ ਹੈ।
ਅੰਮ੍ਰਿਤਪਾਲ ਦੇ ਮਾਤਾ-ਪਿਤਾ ਆਪਣੇ ਬੇਟੇ ਨੂੰ ਮਿਲਣ ਲਈ ਡਿਬਰੂਗੜ੍ਹ ਸੈਂਟਰਲ ਜੇਲ੍ਹ ਪਹੁੰਚੇ, ਜਿਥੇ ਉਹ ਮਾਰਚ 2023 ਤੋਂ ਬੰਦ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ, ‘‘ਅਸੀਂ ਆਪਣੇ ਪੁੱਤਰ ਦੇ ਚੋਣ ਜਿੱਤਣ ਤੋਂ ਬਹੁਤ ਖੁਸ਼ ਹਾਂ। ਅਸੀਂ ਉਸ ਨੂੰ ਮਿਲਣ ਲਈ ਇੱਥੇ ਪੁੱਜੇ ਹਾਂ ਤਾਂ ਜੋ ਉਹ ਵੀ ਖੁਸ਼ ਹੋ ਸਕੇ ਕਿ ਲੋਕ ਉਸ ਨੂੰ ਚਾਹੁੰਦੇ ਹਨ ਤਾਂ ਹੀ ਵੱਡੇ ਫ਼ਰਕ ਨਾਲ ਜਿਤਾਇਆ ਹੈ।’’ ਤਰਸੇਮ ਸਿੰਘ ਨੇ ਕਿਹਾ ਕਿ ਉਹ ਇਸ ਜਿੱਤ ਸਬੰਧੀ ਅੰਮ੍ਰਿਤਪਾਲ ਸਿੰਘ ਦੀ ਪ੍ਰਤੀਕਿਰਿਆ ਜਾਣਨਗੇ ਅਤੇ ਪੁੱਛਣਗੇ ਕਿ ਉਸ ਦਾ ਆਪਣੇ ਹਲਕੇ ਦੇ ਲੋਕਾਂ ਲਈ ਕੀ ਸੰਦੇਸ਼ ਹੈ। ਇਸ ਦੌਰਾਨ ਅੰਮ੍ਰਿਤਪਾਲ ਦੀ ਮਾਤਾ ਜੇਲ੍ਹ ਮੁਲਾਜ਼ਮਾਂ ਨੂੰ ਮਠਿਆਈਆਂ ਵੰਡਦੀ ਨਜ਼ਰ ਆਈ। ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਉਹ ਆਪਣੇ ਪੁੱਤਰ ਲਈ ਨਵੇਂ ਕੱਪੜੇ ਅਤੇ ਜੋੜੇ ਲੈ ਕੇ ਆਈ ਹੈ ਜਿਨ੍ਹਾਂ ਦੀ ਉਸ ਨੂੰ ਸੰਸਦ ਮੈਂਬਰ ਵਜੋਂ ਹਲਫ਼ ਲੈਣ ਮੌਕੇ ਜ਼ਰੂਰਤ ਪਵੇਗੀ। ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾਇਆ ਹੈ। -ਪੀਟੀਆਈ

Advertisement

Advertisement
Advertisement