ਸਰਕਾਰੀ ਸਕੂਲਾਂ ’ਚ ਮਾਪੇ-ਅਧਿਆਪਕ ਮਿਲਣੀ ਅੱਜ
08:01 AM Oct 22, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਕਤੂਬਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਲਈ ਤੀਜੀ ਮਾਪੇ-ਅਧਿਆਪਕ ਮਿਲਣੀ 22 ਅਕਤੂਬਰ ਨੂੰ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਸੱਦੀ ਗਈ ਹੈ। ਇਹ ਮੀਟਿੰਗ ਸਵੇਰੇ 9 ਵਜੇ ਸ਼ੁਰੂ ਹੋ ਕੇ ਬਾਅਦ ਦੁਪਹਿਰ 2.30 ਵਜੇ ਤੱਕ ਚੱਲੇਗੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਚਾਰ-ਚਰਚਾ ਕਰਨਗੇ। ਮਾਪੇ-ਅਧਿਆਪਕ ਮਿਲਣੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਕੈਬਨਿਟ ਮੰਤਰੀ ਤੇ ਵਿਧਾਇਕ ਵੀ ਆਪੋ-ਆਪਣੇ ਇਲਾਕਿਆਂ ਦੇ ਸਕੂਲਾਂ ਵਿੱਚ ਸ਼ਮੂਲੀਅਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਵੀ ਮਿਲਣੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
Advertisement
Advertisement
Advertisement