ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ

07:16 AM Oct 25, 2024 IST
ਸਰਪੰਚ ਪਰਮਜੀਤ ਕੌਰ ਦਾ ਸਨਮਾਨ ਕਰਦੇ ਹੋਏ ਬੀਪੀਈਓ ਰਮਨਜੀਤ ਸਿੰਘ ਸੰਧੂ ਤੇ ਹੋਰ।

ਲੁਧਿਆਣਾ:

Advertisement

ਸਰਕਾਰੀ ਪ੍ਰਾਇਮਰੀ ਸਕੂਲ ਪ੍ਰਤਾਪ ਸਿੰਘ ਵਾਲਾ ਤੇ ਤਲਵਾੜਾ ਵਿੱਚ ਅੱਜ ਮੈਗਾ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ ਜਿਸ ਵਿੱਚ ਵੱਡੀ ਗਿਣਤੀ ਮਾਪਿਆਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਾਗਟ-1 ਰਮਨਜੀਤ ਸਿੰਘ ਸੰਧੂ, ਗ੍ਰਾਮ ਪੰਚਾਇਤ ਪ੍ਰਤਾਪ ਸਿੰਘ ਵਾਲਾ ਦੇ ਸਰਪੰਚ ਪਰਮਜੀਤ ਕੌਰ ਅਤੇ ਗੁਰਮੇਜ ਸਿੰਘ ਬੈਂਸ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸਰਪੰਚ ਮੈਡਮ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਮੂਹ ਸਟਾਫ ਪ੍ਰਤਾਪ ਸਿੰਘ ਵਾਲਾ ਵੱਲੋਂ ਵਿਸ਼ੇਸ਼ ਮਹਿਮਾਨਾਂ ਦਾ ਆਉਣ ’ਤੇ ਧੰਨਵਾਦ ਕੀਤਾ ਗਿਆ। ਮੀਟਿੰਗ ਵਿੱਚ ਪਹੁੰਚੇ ਮਾਪਿਆਂ ਨਾਲ ਵਿਭਾਗ ਵੱਲੋਂ ਚਲਾਏ ਜਾ ਰਹੇ ਸੀਈਪੀ 2024 ਪ੍ਰਾਜੈਕਟ ਅਤੇ ਪ੍ਰੀ ਪ੍ਰਾਇਮਰੀ ਦੇ ਪ੍ਰਾਜੈਕਟ ‘ਆਰੰਭ’ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਮਾਪੇ ਐਸ.ਐਮ.ਸੀ. ਮੈਂਬਰ ਅਤੇ ਪੰਚਾਇਤ ਦੇ ਮੈਂਬਰ ਸਾਹਿਬਾਨ ਸ਼ਾਮਲ ਹੋਏ। -ਖੇਤਰੀ ਪ੍ਰਤੀਨਿਧ

Advertisement
Advertisement