ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਰਿਸ ਓਲੰਪਿਕ: ਨੀਰਜ ਨੇਜ਼ਾ ਸੁੱਟਣ ਦੇ ਫਾਈਨਲ ’ਚ ਪੁੱਜਿਆ

03:53 PM Aug 06, 2024 IST
ਕੁਆਲੀਫਿਕੇਸ਼ਨ ਰਾਊਂਡ ਦੌਰਾਨ ਨੇਜ਼ਾ ਸੁੱਟਦਾ ਹੋਇਆ ਨੀਰਜ ਚੋਪੜਾ। -ਫੋਟੋ: ਪੀਟੀਆਈ

ਪੈਰਿਸ, 6 ਅਗਸਤ
ਪਿਛਲੇ ਚੈਂਪੀਅਨ ਭਾਰਤ ਦੇ ਨੀਰਜ ਚੋਪੜਾ ਨੇ ਅੱਜ ਇੱਥੇ ਗਰੁੱਪ ‘ਬੀ’ ਕੁਆਲੀਫਿਕੇਸ਼ਨ ਵਿੱਚ ਆਪਣੀ ਪਹਿਲੀ ਹੀ ਕੋਸ਼ਿਸ਼ ’ਚ 89.34 ਮੀਟਰ ਦੇ ਥਰੋਅ ਨਾਲ ਪੈਰਿਸ ਓਲੰਪਿਕ ਖੇਡਾਂ ਦੇ ਪੁਰਸ਼ ਨੇਜ਼ਾ ਸੁੱਟਣ ਦੇ ਫਾਈਨਲ ਮੁਕਾਬਲੇ ਵਿੱਚ ਜਗ੍ਹਾ ਬਣਾ ਲਈ। ਗਰੁੱਪ ‘ਬੀ’ ਕੁਆਲੀਫਿਕੇਸ਼ਨ ਵਿੱਚ ਸਭ ਤੋਂ ਪਹਿਲਾ ਥਰੋਅ ਕਰਨ ਲਈ ਆਏ ਨੀਰਜ ਨੇ 89.34 ਮੀਟਰ ਨਾਲ ਸੈਸ਼ਨ ਦਾ ਆਪਣਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਦੇ ਹੋਏ 8 ਅਗਸਤ ਨੂੰ ਹੋਣ ਵਾਲੇ ਫਾਈਨਲ ਲਈ ਕੁਆਲੀਫਾਈ ਕੀਤਾ।

Advertisement

ਕੁਆਲੀਫਿਕੇਸ਼ਨ ਰਾਊਂਡ ਵਿੱਚ ਨੇਜ਼ਾ ਸੁੱਟਦਾ ਹੋਇਆ ਭਾਰਤੀ ਖਿਡਾਰੀ ਨੀਰਜ ਚੋਪੜਾ। -ਫੋਟੋ: ਪੀਟੀਆਈ

ਪਿਛਲੇ ਓਲੰਪਿਕ ਅਤੇ ਵਿਸ਼ਵ ਚੈਂਪੀਅਨ ਨੀਰਜ ਨੇ 87.58 ਮੀਟਰ ਦੀ ਕੋਸ਼ਿਸ਼ ਨਾਲ ਟੋਕੀਓ ਓਲੰਪਿਕ ਦਾ ਸੋਨ ਤਗ਼ਮਾ ਜਿੱਤਿਆ ਸੀ। ਨੀਰਜ ਹੁਣ ਫਾਈਨਲ ਵਿੱਚ ਓਲੰਪਿਕ ਦੇ ਇਤਿਹਾਸ ਵਿੱਚ ਖ਼ਿਤਾਬ ਬਰਕਰਾਰ ਰੱਖਣ ਵਾਲਾ ਪੰਜਵਾਂ ਪੁਰਸ਼ ਨੇਜ਼ਾ ਸੁੱਟਣ ਵਾਲਾ ਖਿਡਾਰੀ ਬਣਨ ਦੇ ਇਰਾਦੇ ਨਾਲ ਉਤਰੇਗਾ। ਜੇ ਉਹ ਖ਼ਿਤਾਬ ਜਿੱਤ ਜਾਂਦਾ ਹੈ ਤਾਂ ਓਲੰਪਿਕ ਵਿਅਕਤੀਗਤ ਵਰਗ ਵਿੱਚ ਦੋ ਸੋਨ ਤਗ਼ਮੇ ਜਿੱਤਣ ਵਾਲਾ ਪਹਿਲਾ ਭਾਰਤੀ ਵੀ ਬਣੇਗਾ। -ਪੀਟੀਆਈ

Advertisement
Advertisement