ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਗਟ ਸਿੰਘ ਭੋਡੀਪੁਰਾ ‘ਆਪ’ ਵਿੱਚ ਸ਼ਾਮਲ

10:25 AM May 24, 2024 IST
ਮੁੱਖ ਮੰਤਰੀ ਭਗਵੰਤ ਮਾਨ ਨਾਲ ਪਰਗਟ ਸਿੰਘ ਭੋਡੀਪੁਰਾ।

ਪੱਤਰ ਪ੍ਰੇਰਕ
ਭਗਤਾ ਭਾਈ, 23 ਮਈ
ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਜਵਾਈ ਅਤੇ ਦਸਤਾਰ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਗਟ ਸਿੰਘ ਭੋਡੀਪੁਰਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਸ਼ਾਮਲ ਹੋ ਗਏ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ‘ਤੇ ਜੀ ਆਇਆਂ ਕਿਹਾ। ਭਾਈ ਪਰਗਟ ਸਿੰਘ ਭੋਡੀਪੁਰਾ ਨੇ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਜਵਾਨੀ ਅਤੇ ਕਿਸਾਨੀ ਦੇ ਮੁੱਦੇ ਪੂਰੀ ਤਰ੍ਹਾਂ ਵਿਸਾਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੀਆਂ ਲੋਕ ਅਤੇ ਪੰਜਾਬ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਹ ਸ਼੍ਰੋਮਣੀ ਕਮੇਟੀ ਵੱਲੋਂ ਗੱਤਕਾ ਡਾਇਰੈਕਟੋਰੇਟ ਦੀ ਅਗਵਾਈ ਹੇਠ ਗੱਤਕਾ ਫੈਡਰੇਸ਼ਨ ਦੇ ਸੂਬਾਈ ਚੇਅਰਮੈਨ, ਮਾਲਵਾ ਜੋਨ ਦੇ ਇੰਚਾਰਜ ਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਵੀ ਰਹੇ ਹਨ।

Advertisement

Advertisement
Advertisement