ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਰਿਸ ਓਲੰਪਿਕ: ਭਾਰਤੀ ਨਿਸ਼ਾਨੇਬਾਜ਼ 10 ਮੀਟਰ ਏਅਰ ਰਾਈਫਲ ਮਿਕਸਡ ਮੁਕਾਬਲੇ ਦੇ ਕੁਆਲੀਫਿਕੇਸ਼ਨ ਗੇੜ ’ਚ ਬਾਹਰ

02:37 PM Jul 27, 2024 IST

ਪੈਰਿਸ, 27 ਜੁਲਾਈ
ਭਾਰਤੀ ਨਿਸ਼ਾਨੇਬਾਜ਼ ਸ਼ਨਿਚਰਵਾਰ ਨੂੰ ਇੱਥੇ ਓਲੰਪਿਕ ਖੇਡਾਂ ਦੇ 10 ਮੀਟਰ ਏਅਰ ਰਾਈਫਲ ਮਿਕਸਡ ਟੀਮ ਕੁਆਲੀਫਿਕੇਸ਼ਨ ਗੇੜ ’ਚ ਬਾਹਰ ਹੋ ਗਏ। ਭਾਰਤ ਦੀਆਂ ਦੋ ਜੋੜੀਆਂ ਇਸ ਮੁਕਾਬਲੇ ਵਿੱਚ ਹਿੱਸਾ ਲੈ ਰਹੀਆਂ ਸਨ। ਰਮਿਤਾ ਤੇ ਅਰਜੁਨ ਬਬੂਤਾ 628.7 ਦੇ ਕੁੱਲ ਸਕੋਰ ਨਾਲ ਛੇਵੇਂ, ਜਦਕਿ ਇਲਾਵੇਨਿਲ ਵਲਾਰਿਵਨ ਤੇ ਸੰਦੀਪ ਸਿੰਘ 626.3 ਦੇ ਕੁੱਲ ਸਕੋਰ ਨਾਲ 12ਵੇਂ ਸਥਾਨ ’ਤੇ ਰਹੇ। ਰਮਿਤਾ ਤੇ ਅਰਜੁਨ ਦੀ ਜੋੜੀ ਨੇ ਇਕ ਸਮੇਂ ਆਸ ਬਣਾਈ ਸੀ। ਇਹ ਭਾਰਤੀ ਜੋੜੀ ਤਿੰਨ ਸ਼ਾਟ ਬਾਕੀ ਰਹਿੰਦੇ ਹੋਏ ਪੰਜਵੇਂ ਸਥਾਨ ’ਤੇ ਸੀ ਪਰ ਅਖ਼ੀਰ ਵਿੱਚ ਤਗ਼ਮਾ ਗੇੜ ਦੇ ਕੱਟ ਆਫ ਤੋਂ 1.0 ਅੰਕ ਪਿੱਛੇ ਰਹਿ ਗਈ। ਅਰਜੁਨ ਨੇ ਦੂਜੀ ਲੜੀ ’ਚ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ 10.2, 10.7, 10.3, 10.1 ਦਾ ਸਕੋਰ ਬਣਾਇਆ। ਇਸ ਨਾਲ ਇਹ ਜੋੜੀ ਸਿਖਰਲੇ ਅੱਠ ’ਚ ਤਾਂ ਪਹੁੰਚ ਗਈ ਪਰ ਤਗ਼ਮਾ ਗੇੜ ’ਚ ਜਗ੍ਹਾ ਬਣਾਉਣ ਲਈ ਇਹ ਸਕੋਰ ਕਾਫੀ ਨਹੀਂ ਸੀ। ਤਗ਼ਮਾ ਗੇੜ ’ਚ ਪਹੁੰਚਣ ਲਈ ਸਿਖਰਲੇ ਚਾਰ ’ਚ ਜਗ੍ਹਾ ਬਣਾਉਣਾ ਜ਼ਰੂਰੀ ਸੀ। ਚੀਨ, ਕੋਰੀਆ ਤੇ ਕਜ਼ਾਖਸਤਾਨ ਦੀਆਂ ਟੀਮਾਂ ਕੁਆਲੀਫਿਕੇਸ਼ਨ ਗੇੜ ’ਚ ਪਹਿਲੇ ਤਿੰਨ ਸਥਾਨਾਂ ’ਤੇ ਰਹੀਆਂ। -ਪੀਟੀਆਈ

Advertisement

Advertisement
Advertisement