ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਰਿਸ ਓਲੰਪਿਕ: ਦੋ ਤਗ਼ਮੇ ਜਿੱਤਣ ਵਾਲੀ ਮਨੂ ਭਾਕਰ ਹੋਵੇਗੀ ਸਮਾਪਤੀ ਸਮਾਰੋਹ ’ਚ ਭਾਰਤ ਦੀ ਝੰਡਾਬਰਦਾਰ

01:08 PM Aug 05, 2024 IST

ਪੈਰਿਸ, 5 ਅਗਸਤ
ਪੈਰਿਸ ਓਲੰਪਿਕ ਖੇਡਾਂ ਵਿੱਚ ਦੋ ਕਾਂਸੀ ਤਗ਼ਮੇ ਜਿੱਤ ਕੇ ਇਤਿਹਾਸ ਰਚਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਐਤਵਾਰ ਨੂੰ ਇੱਥੇ ਹੋਣ ਵਾਲੇ ਸਮਾਪਤੀ ਸਮਾਰੋਹ ਵਿੱਚ ਭਾਰਤ ਦੀ ਝੰਡਾਬਰਦਾਰ ਹੋਵੇਗੀ। ਮਨੂ ਨੇ 10 ਮੀਟਰ ਏਅਰ ਪਿਸਟਲ ਵਿੱਚ ਕਾਂਸੀ ਤਗ਼ਮਾ ਜਿੱਤ ਕੇ ਪੈਰਿਸ ਓਲੰਪਿਕ ਵਿੱਚ ਭਾਰਤ ਦਾ ਖਾਤਾ ਖੋਲ੍ਹਿਆ ਸੀ। ਇਸ ਤਰ੍ਹਾਂ ਉਹ ਓਲੰਪਿਕ ਵਿੱਚ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਨਿਸ਼ਾਨੇਬਾਜ਼ ਬਣੀ ਸੀ। ਇਸ ਤੋਂ ਬਾਅਦ ਉਸ ਨੇ ਸਰਬਜੋਤ ਸਿੰਘ ਨਾਲ ਮਿਲ ਕੇ 10 ਮੀਟਰ ਏਅਰ ਪਿਸਟਲ ਵਿੱਚ ਮਿਕਸਡ ਟੀਮ ਦਾ ਕਾਂਸੀ ਤਗ਼ਮਾ ਵੀ ਜਿੱਤਿਆ। ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਇਕ ਅਧਿਕਾਰੀ ਨੇ ਕਿਹਾ, ‘‘ਮਨੂ ਨੂੰ ਝੰਡਾਬਰਦਾਰ ਦੇ ਰੂਪ ਵਿੱਚ ਚੁਣਿਆ ਗਿਆ ਹੈ। ਉਸ ਨੇ ਕਾਫੀ ਵਧੀਆ ਪ੍ਰਦਰਸ਼ਨ ਕੀਤਾ ਅਤੇ ਉਹ ਇਸ ਦੀ ਹੱਕਦਾਰ ਹੈ।’’ -ਪੀਟੀਆਈ

Advertisement

Advertisement
Advertisement