ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਰਕ ਵਿਵਾਦ: ਕ੍ਰਾਂਤੀਕਾਰੀ ਪੇਂਡੂ ਮਜ਼ਦੂਰਾਂ ਦਾ ਵਫ਼ਦ ਐੱਸਪੀ (ਡੀ) ਨੂੰ ਮਿਲਿਆ

10:27 PM Jun 23, 2023 IST
featuredImage featuredImage

ਨਿੱਜੀ ਪੱਤਰ ਪ੍ਰੇਰਕ

Advertisement

ਸੰਗਰੂਰ, 6 ਜੂਨ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦਾ ਸੂਬਾਈ ਵਫ਼ਦ ਪਿੰਡ ਨਮੋਲ ਦੇ ਪਾਰਕ ਵਿਵਾਦ ਅਤੇ ਪਿੰਡ ਬਿਗੜਵਾਲ ਵਿਖੇ ਤੀਜੇ ਹਿੱਸੇ ਦੀ ਪੰਚਾਇਤ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਐੱਸ.ਪੀ. (ਡੀ ) ਪਲਵਿੰਦਰ ਸਿੰਘ ਚੀਮਾਂ ਨੂੰ ਮਿਲਿਆ। ਵਫ਼ਦ ਵੱਲੋਂ ਦੋਵੇਂ ਪਿੰਡਾਂ ਦੇ ਮਸਲਿਆਂ ਬਾਰੇ ਐੱਸ.ਪੀ. ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਦੋਵੇਂ ਮਸਲਿਆਂ ਨੂੰ ਤੁਰੰਤ ਹੱਲ ਕਰਾਉਣ ਦੀ ਮੰਗ ਕੀਤੀ ਗਈ।

Advertisement

ਪੁਲੀਸ ਅਧਿਕਾਰੀ ਨੂੰ ਮਿਲਣ ਤੋਂ ਬਾਅਦ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਸੂਬਾ ਸਕੱਤਰ ਧਰਮਪਾਲ ਸਿੰਘ, ਸੂਬਾ ਆਗੂ ਬਿਮਲ ਕੌਰ, ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਆਗੂ ਬਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਨਮੋਲ ਵਿਖੇ ਪੰਚਾਇਤ ਵਲੋਂ ਪੰਚਾਇਤੀ ਜ਼ਮੀਨ ਉਪਰ ਪਾਰਕ ਬਣਾਇਆ ਜਾ ਰਿਹਾ ਹੈ ਜਦੋਂ ਕਿ ਦਲਿਤ ਪਰਿਵਾਰ ਪਾਰਕ ਉਸਾਰੀ ਦਾ ਵਿਰੋਧ ਕਰ ਰਹੇ ਹਨ ਅਤੇ ਦਾਅਵਾ ਕਰ ਰਹੇ ਹਨ ਕਿ ਇਹ ਜ਼ਮੀਨ ਰੂੜ੍ਹੀਆਂ ਲਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਾਰਕ ਬਣਾਉਣ ਦਾ ਵਿਰੋਧ ਕਰ ਰਹੇ ਦਲਿਤ ਮਜ਼ਦੂਰਾਂ ਉਪਰ ਹਮਲਾ ਕੀਤਾ ਗਿਆ ਜਿਸ ਵਿਚ ਅੱਧੀ ਦਰਜਨ ਵਿਅਕਤੀ ਜ਼ਖ਼ਮੀ ਹੋਏ ਸਨ ਜਿਨ੍ਹਾਂ ਦੇ ਥਾਣਾ ਚੀਮਾ ਦੀ ਪੁਲੀਸ ਵੱਲੋਂ ਬਿਆਨ ਦਰਜ ਕੀਤੇ ਗਏ ਪਰ ਇੱਕ ਹਫ਼ਤਾ ਬੀਤਣ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਕੇਸ ਦਰਜ ਨਹੀਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪਿੰਡ ਬਿਗੜਵਾਲ ਵਿੱਚ ਐੱਸ.ਸੀ. ਵਰਗ ਲਈ ਤੀਜੇ ਹਿੱਸੇ ਦੀ ਰਾਖ਼ਵੀਂ ਪੰਚਾਇਤ ਜ਼ਮੀਨ ਦਾ ਮਾਮਲਾ ਵੀ ਐੱਸ.ਪੀ. ਦੇ ਧਿਆਨ ਵਿਚ ਲਿਆਂਦਾ ਗਿਆ ਕਿ ਪਿੰਡ ਦੇ ਕੁਝ ਲੋਕਾਂ ਵੱਲੋਂ ਪੰਚਾਇਤੀ ਜ਼ਮੀਨ ਦਾ ਹੱਕ ਲੈਣ ਲਈ ਮੋਰਚਾ ਲਗਾ ਕੇ ਬੈਠੇ ਖੇਤ ਮਜ਼ਦੂਰਾਂ ਦੇ ਸਮਾਨ ਨੂੰ ਤਹਿਸ ਨਹਿਸ ਕਰ ਦਿੱਤਾ ਗਿਆ ਅਤੇ ਕਥਿਤ ਤੌਰ ‘ਤੇ ਜਬਰੀ ਜ਼ਮੀਨ ਵਾਹ ਲਈ ਗਈ। ਉਨ੍ਹਾਂ ਦੱਸਿਆ ਕਿ ਤੀਜੇ ਹਿੱਸੇ ਦੀ ਪੰਚਾਇਤ ਜ਼ਮੀਨ ਸਾਂਝੇ ਤੌਰ ‘ਤੇ ਲੈਣ ਸਬੰਧੀ ਸੰਘਰਸ਼ ਜਾਰੀ ਹੈ। ਸੂਬਾ ਪ੍ਰਧਾਨ ਨੇ ਦੱਸਿਆ ਕਿ ਐੱਸ.ਪੀ. (ਡੀ) ਵੱਲੋਂ ਵਫ਼ਦ ਨੂੰ ਮਸਲਿਆਂ ਦੇ ਹੱਲ ਦਾ ਭਰੋਸਾ ਦਿਵਾਇਆ ਗਿਆ ਹੈ। ਵਫ਼ਦ ਵਿੱਚ ਹਮੀਰ ਸਿੰਘ, ਮਾਸਟਰ ਰਾਮ ਸਿੰਘ, ਪਿੰਡ ਨਮੋਲ ਦੇ ਆਗੂ ਬੰਤ ਸਿੰਘ, ਕੇਵਲ ਸਿੰਘ, ਮਨਿੰਦਰ ਸਿੰਘ, ਮੇਜ਼ਰ ਸਿੰਘ, ਮੇਵਾ ਸਿੰਘ, ਸੁੱਖਾ ਸਿੰਘ ਅਤੇ ਬਿਗੜਵਾਲ ਦੇ ਵਫ਼ਦ ਵਿਚ ਬਲਜੀਤ ਸਿੰਘ, ਸੀਰਾ ਸਿੰਘ ਤੇ ਦਰਬਾਰਾ ਸਿੰਘ ਆਦਿ ਸ਼ਾਮਲ ਸਨ।

Advertisement