ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਦਭਾਵਨਾ ਦਿਵਸ ਵਜੋਂ ਮਨਾਇਆ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ

08:56 AM Dec 09, 2023 IST
ਮੁਹਾਲੀ ਵਿੱਚ ਕੈਂਪ ਦੌਰਾਨ ਖੂਨਦਾਨ ਕਰਦੇ ਹੋਏ ਦਾਨੀ ਸੱਜਣ। -ਫੋਟੋ: ਸੋਢੀ

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 8 ਦਸੰਬਰ
ਸ਼੍ਰੋਮਣੀ ਅਕਾਲੀ ਦਲ ਮੁਹਾਲੀ ਵੱਲੋਂ ਪਾਰਟੀ ਦੇ ਸਰਪ੍ਰਸਤ ਰਹੇ ਅਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਅੱਜ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ। ਇਸ ਸਬੰਧੀ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ 200 ਤੋਂ ਵੱਧ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਨੇ ਖੂਨਦਾਨ ਕੀਤਾ। ਸਾਬਕਾ ਵਧੀਕ ਐਡਵੋਕੇਟ ਜਨਰਲ ਸਿਮਰਨਜੀਤ ਸਿੰਘ ਚੰਦੂਮਾਜਰਾ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕੈਂਪ ਵਿੱਚ ਪਹੁੰਚ ਕੇ ਖੂਨਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮਹੁੰਮਦ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਸਤਿੰਦਰ ਸਿੰਘ ਗਿੱਲ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਚਰਨ ਸਿੰਘ ਚੇਚੀ, ਮਨਜੀਤ ਸਿੰਘ ਲੁਬਾਣਾ, ਹਰਜੀਤ ਸਿੰਘ, ਹਰਚੇਤ ਸਿੰਘ, ਜਗਦੀਸ ਸਿੰਘ ਸਰਾਓ, ਤਰਸੇਮ ਸਿੰਘ ਗੁੰਧੋ, ਪ੍ਰੀਤਮ ਸਿੰਘ, ਪਰਵਿੰਦਰ ਸਿੰਘ ਤਸਿੰਬਲੀ, ਜਸਵੰਤ ਸਿੰਘ ਭੁੱਲਰ, ਕਰਮਜੀਤ ਸਿੰਘ ਮੌਲੀ ਬੈਦਵਾਨ, ਗੁਰਪ੍ਰੀਤ ਸਿੰਘ ਮਨੌਲੀ, ਨਿਰਭੈ ਸਿੰਘ ਮਨੌਲੀ, ਗੁਰਪ੍ਰੀਤ ਮਨੌਲੀ, ਹਰਪਾਲ ਸਿੰਘ ਬਠਲਾਣਾ, ਜੀਤ ਮੌਲੀ, ਹਰਪਾਲ ਸਿੰਘ ਬਰਾੜ, ਸਿਮਰਨ ਢਿੱਲੋਂ, ਅਜੈਪਾਲ ਮਿੱਡੂਖੇੜਾ, ਅਵਤਾਰ ਸਿੰਘ ਗੋਸਲ, ਬਲਜੀਤ ਸਿੰਘ ਦੈੜੀ ਜੂਦ ਸਨ।
ਮੋਰਿੰਡਾ (ਸੰਜੀਵ ਤੇਜਪਾਲ): ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਇੰਚਾਰਜ ਕਰਨ ਸਿੰਘ ਡੀਟੀਓ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਇਸ ਵਿੱਚ 116 ਖੂਨਦਾਨੀਆਂ ਨੇ ਖੂਨ ਦਾਨ ਕੀਤਾ।
ਕੁਰਾਲੀ (ਮਿਹਰ ਸਿੰਘ): ਇਥੇ ਮੋਰਿੰਡਾ ਮਾਰਗ ’ਤੇ ਸਥਿੱਤ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਵਿੱਚ ਹਲਕਾ ਇੰਚਾਰਜ਼ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮੈਕਸ ਹਸਪਤਾਲ ਤੋਂ ਆਈ ਡਾਕਟਰਾਂ ਦੀ ਟੀਮ ਨੇ ਖ਼ੂਨ ਦਾਨੀਆਂ ਕੋਲੋਂ 70 ਦੇ ਕਰੀਬ ਯੁਨਿਟ ਖ਼ੂਨ ਇਕੱਤਰ ਕੀਤਾ।

Advertisement

ਆਨੰਦਪੁਰ ਸਾਹਿਬ ਵਿੱਚ 70 ਯੂਨਿਟ ਖੂਨਦਾਨ

ਸ੍ਰੀ ਆਨੰਦਪੁਰ ਸਾਹਿਬ (ਬੀ ਐੱਸ ਚਾਨਾ): ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਕਾਲੀ ਵਰਕਰਾਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮਦਿਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਐੱਸ.ਐੱਮ.ਓ ਚਰਨਜੀਤ ਕੁਮਾਰ ਅਤੇ ਰਾਣਾ ਬਖਤਾਵਰ ਸਿੰਘ ਦੀ ਅਗਵਾਈ ਹੇਠ ਭਾਈ ਜੈਤਾ ਜੀ ਹਸਪਤਾਲ ਸ੍ਰੀ ਆਨੰਦਪੁਰ ਤੋਂ ਬਲੱਡ ਬੈਂਕ ਦੀ ਟੀਮ ਅਤੇ ਐੱਚ ਡੀ ਐੱਫ ਸੀ ਬੈਂਕ ਦੀ ਟੀਮ ਨੇ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।

ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਕੈਂਪਾਂ ਦਾ ਜਾਇਜ਼ਾ

ਅਮਲੋਹ ਵਿੱਚ ਲਗਾਏ ਗਏ ਖੂਨਦਾਨ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹੋਰ।

ਅਮਲੋਹ (ਰਾਮ ਸਰਨ ਸੂਦ): ਇਥੇ ਗੁਰਦੁਆਰਾ ਸ੍ਰੀ ਪਾਤਸ਼ਾਹੀ ਛੇਵੀ ਸੌਂਟੀ ਵਿੱਚ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਖੂਨਦਾਨ ਅਤੇ ਦੰਦਾਂ ਦਾ ਚੈਕਅੱਪ ਕੈਂਪ ਵੀ ਲਗਾਇਆ ਗਿਆ। ਪ੍ਰੋਗਰਾਮ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਵੀ ਸ਼ਿਰਕਤ ਕੀਤੀ। ਕੈਂਪ ਦੌਰਾਨ 200 ਯੂਨਿਟ ਖੂਨਦਾਨ ਕੀਤਾ ਗਿਆ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਡਾਕਟਰਾਂ ਦੀ ਟੀਮ ਨੇ ਦੰਦਾਂ ਦਾ ਚੈਕਅੱਪ ਕਰ ਕੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ। ਸਮਾਗਮ ਮੌਕੇ ਤਰਸੇਮ ਸਿੰਘ ਤੁਫਾਨ ਦੇ ਢਾਡੀ ਜਥੇ ਵੱਲੋਂ ਵਾਰਾ ਗਾ ਕੇ ਵਰਕਰਾਂ ਤੇ ਆਗੂਆਂ ਵਿੱਚ ਜੋਸ਼ ਭਰਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਰਬੰਸ ਸਿੰਘ ਬਡਾਲੀ, ਕਰਮਜੀਤ ਸਿੰਘ ਭਗੜਾਣਾ, ਕੁਲਵੰਤ ਸਿੰਘ ਮਹਿਤੋ, ਕੁਲਦੀਪ ਸਿੰਘ ਮਛਰਾਈ, ਕੈਪਟਨ ਜਸਵੰਤ ਸਿੰਘ ਬਾਜਵਾ, ਜਰਨੈਲ ਸਿੰਘ ਮਾਜਰੀ, ਜਤਿੰਦਰ ਸਿੰਘ ਧਾਲੀਵਾਲ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਮਨਜੀਤ ਸਿੰਘ ਸਲਾਣਾ, ਪਰਮਿੰਦਰ ਸਿੰਘ ਨੀਟਾ ਸੰਧੂ ਅਤੇ ਐਂਡ ਸੀਤਲ ਸ਼ਰਮਾ ਆਦਿ ਹਾਜ਼ਰ ਸਨ।

Advertisement

ਚੰਡੀਗੜ੍ਹ ’ਚ ਬੁਟੇਰਲਾ ਦੀ ਅਗਵਾਈ ਹੇਠ ਲਗਾਇਆ ਖੂਨਦਾਨ ਕੈਂਪ

ਚੰਡੀਗੜ੍ਹ (ਕੁਲਦੀਪ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਫਖ਼ਰ-ਏ-ਕੌਮ, ਸਵਰਗੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਅੱਜ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ। ਅਕਾਲੀ ਦਲ ਚੰਡੀਗੜ੍ਹ ਵੱਲੋਂ ਵੀ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਦੀ ਅਗਵਾਈ ਹੇਠ ਸੈਕਟਰ 44 ਸਥਿਤ ਗੁਰਦੁਆਰਾ ਬਾਗ ਸ਼ਹੀਦਾਂ ਵਿੱਚ ਸਵੇਰ ਵੇਲੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਜਿਸ ਉਪਰੰਤ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਦਾਨੀ ਸੱਜਣਾਂ ਨੇ ਪਹੁੰਚ ਕੇ ਖੂਨਦਾਨ ਕੀਤਾ। ਇਸ ਮੌਕੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਨੇ ਕਿਹਾ ਕਿ ਅੱਜ ਦੇ ਕੈਂਪ ਵਿੱਚ ਸੈਕਟਰ 16 ਸਥਿਤ ਜਨਰਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ 67 ਯੂਨਿਟ ਖੂਨ ਦੇ ਇਕੱਤਰ ਕੀਤੇ।

Advertisement
Advertisement