ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਕਮੇਟੀ ਵੱਲੋਂ ਸੰਸਦ ਮੈਂਬਰ ਸਰਬਜੀਤ ਸਿੰਘ ਦਾ ਸਨਮਾਨ

08:22 AM Jul 06, 2024 IST
ਲੋਕ ਸਭਾ ਮੈਂਬਰ ਸਰਬਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਦਿੱਲੀ ਕਮੇਟੀ ਦੇ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਫਰੀਦਕੋਟ ਦੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ, ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਭਾਈ ਜਸਬੀਰ ਸਿੰਘ ਰੋਡੇ ਤੇ ਸਾਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਕਾ ਤੇ ਕਾਹਲੋਂ ਨੇ ਗੁਰਦੁਆਰਾ ਬੰਗਲਾ ਸਾਹਿਬ ਦਾ ਪ੍ਰਸ਼ਾਦ ਅਤੇ ਸਿਰੋਪਾਓ ਅੰਮ੍ਰਿਤਪਾਲ ਸਿੰਘ ਲਈ ਭੇਟ ਕੀਤਾ। ਉਨ੍ਹਾਂ ਨੇ ਸਮੁੱਚੇ ਜਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਖਡੂਰ ਸਾਹਿਬ ਤੇ ਫ਼ਰੀਦਕੋਟ ਦੇ ਲੋਕਾਂ ਵੱਲੋਂ ਫਤਹਿ ਬਖਸ਼ਿਸ਼ ਕਰਨ ਤੋਂ ਬਾਅਦ ਇਹ ਜਥਾ ਇਥੇ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ ਹੈ। ਉਨ੍ਹਾਂ ਨੇ ਕੌਮ ਦੀ ਚੜ੍ਹਦੀਕਲਾ ਦੀ ਵੀ ਅਰਦਾਸ ਕੀਤੀ। ਇਸ ਮੌਕੇ ਤਰਸੇਮ ਸਿੰਘ ਨੇ ਕਿਹਾ ਕਿ ਖਡੂਰ ਸਾਹਿਬ ਅਤੇ ਫ਼ਰੀਦਕੋਟ ਤੋਂ ਜਿੱਤ ਸਮੁੱਚੇ ਪੰਥ ਦੀ ਜਿੱਤ ਹੈ, ਜਿਸ ਵਿਚ ਦੇਸ਼ ਵਿਦੇਸ਼ ਦੀ ਸੰਗਤ ਨੇ ਵੱਧ ਚੜ੍ਹ ਕੇ ਯੋਗਦਾਨ ਪਾਇਆ ਹੈ। ਉਨ੍ਹਾਂ ਅਰਦਾਸ ਕੀਤੀ ਕਿ ਉਹ ਸਮੁੱਚੀ ਕੌਮ ਨੂੰ ਸੁਮੱਤ ਬਖਸ਼ਿਸ਼ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਾਰਾ ਪੰਥ ਆਪਸੀ ਵੱਖਰੇਵੇਂ ਭੁਲਾ ਕੇ ਇਕਜੁੱਟ ਹੋਵੇ। ਉਨ੍ਹਾਂ ਕਿਹਾ ਕਿ ਪੰਥ ਦਾ ਏਕਤਾ ਹੀ ਕੌਮ ਦੀ ਚੜ੍ਹਦੀਕਲਾ ਕਰਵਾ ਸਕਦਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅੰਮ੍ਰਿਤਪਾਲ ਸਿੰਘ ’ਤੇ ਲਗਾਈਆਂ ਗੈਰਕਾਨੂੰਨੀ ਧਾਰਾਵਾਂ ਖਤਮ ਕੀਤੀਆਂ ਜਾਣ ਤੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਤਾਂ ਜੋ ਉਹ ਬਤੌਰ ਐੱਮਪੀ ਸੰਗਤ ਦੀ ਸੇਵਾ ਕਰ ਸਕਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਫੌਰੀ ਕੇਸ ਖਤਮ ਨਹੀਂ ਹੋ ਸਕਦਾ ਤਾਂ ਲੰਬੀ ਪੈਰੋਲ ’ਤੇ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ। ਇਸ ਮੌਕੇ ਮੀਡੀਆ ਵੱਲੋਂ ਰਾਹੁਲ ਗਾਂਧੀ ਵੱਲੋਂ ਕਾਂਗਰਸ ਨੂੰ ਅਹਿੰਸਕ ਕਹਿਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਕਾਂਗਰਸ ਨੂੰ ਅਹਿੰਸਕ ਕਹਿਣ ਤੋਂ ਪਹਿਲਾਂ ਰਾਹੁਲ ਗਾਂਧੀ 1984 ਦੇ ਸਿੱਖ ਕਤਲੇਆਮ ਅਤੇ ਐਮਰਜੈਂਸੀ ਦਾ ਜਵਾਬ ਦੇਣ। ਉਨ੍ਹਾਂ ਕਿਹਾ ਕਿ 1984 ਦਾ ਕਤਲੇਆਮ ਕੋਈ ਆਮ ਕਤਲੇਆਮ ਨਹੀਂ ਸੀ, ਬਲਕਿ ਸਿੱਖਾਂ ਦੀ ਨਸਲਕੁਸ਼ੀ ਸੀ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਐਮਰਜੈਂਸੀ ਲਗਾ ਕੇ ਰਾਹੁਲ ਦੀ ਦਾਦੀ ਇੰਦਰਾ ਗਾਂਧੀ ਨੇ ਬਹੁਤ ਤਸ਼ੱਦਦ ਲੋਕਾਂ ’ਤੇ ਢਾਹਿਆ, ਰਾਹੁਲ ਨੂੰ ਪਹਿਲਾਂ ਇਨ੍ਹਾਂ ਗੱਲਾਂ ਦਾ ਜਵਾਬ ਦੇਣਾ ਚਾਹੀਦਾ ਹੈ।

Advertisement

Advertisement