ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੇ ਵਿਨੇਸ਼ ਲਈ ਮੰਗਿਆ ਇਨਸਾਫ਼

07:17 AM Aug 08, 2024 IST
ਪਹਿਲਵਾਨ ਵਿਨੇਸ਼ ਫੋਗਾਟ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰ। -ਫੋਟੋ: ਪੀਟੀਆਈ

ਨਵੀਂ ਦਿੱਲੀ, 7 ਅਗਸਤ
ਪਹਿਲਵਾਨ ਵਿਨੇਸ਼ ਫੋਗਾਟ ਨੂੰ ਓਲੰਪਿਕ ’ਚ ਅਯੋਗ ਠਹਿਰਾਏ ਜਾਣ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ‘ਇੰਡੀਆ’ ਗੱਠਜੋੜ ਦੇ ਆਗੂਆਂ ਨੇ ਅੱਜ ਸੰਸਦ ਭਵਨ ਦੇ ਅਹਾਤੇ ’ਚ ਪ੍ਰਦਰਸ਼ਨ ਕੀਤਾ ਅਤੇ ਉਸ ਲਈ ਇਨਸਾਫ਼ ਮੰਗਿਆ। ਕਾਂਗਰਸ, ਟੀਐੱਮਸੀ, ਐੱਨਸੀਪੀ (ਐੱਸਪੀ), ਜੇਐੱਮਐੱਮ, ਆਰਜੇਡੀ ਅਤੇ ਸਮਾਜਵਾਦੀ ਪਾਰਟੀ ਸਮੇਤ ਹੋਰ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਇਸ ਮੁੱਦੇ ’ਤੇ ਲੋਕ ਸਭਾ ਅਤੇ ਰਾਜ ਸਭਾ ’ਚੋਂ ਵਾਕਆਊਟ ਕੀਤਾ।
ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਨੇਸ਼ ਫੋਗਾਟ ਲਈ ਇਨਸਾਫ਼ ਮੰਗਦਿਆਂ ਵਿਰੋਧੀ ਧਿਰ ਨੇ ਸੰਸਦ ਦੇ ਦੋਵੇਂ ਸਦਨਾਂ ’ਚੋਂ ਵਾਕਆਊਟ ਕੀਤਾ। ਉਨ੍ਹਾਂ ਕਿਹਾ,‘‘ਮੋਦੀ ਜੀ ਨੇ ਦਿਲਾਸਾ ਦੇਣ ਵਾਲਾ ਟਵੀਟ ਕੀਤਾ। ਮੋਦੀ ਜੀ, ਦਿਲਾਸੇ ਵਾਲੇ ਟਵੀਟ ਨਾਲ ਕੰਮ ਨਹੀਂ ਬਣੇਗਾ, ਵਿਨੇਸ਼ ਲਈ ਇਨਸਾਫ਼ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ ਕਿ ਸਾਜ਼ਿਸ਼ ਤਹਿਤ ਪਹਿਲਾਂ ਇਸ ਧੀ ਨੂੰ ਦਿੱਲੀ ਦੀਆਂ ਸੜਕਾਂ ’ਤੇ ਘੜੀਸਿਆ ਗਿਆ ਅਤੇ ਹੁਣ ਉਸ ਨੂੰ ਅਯੋਗ ਠਹਿਰਾ ਦਿੱਤਾ ਗਿਆ ਹੈ ਜਦਕਿ ਸਰਕਾਰ ਖਾਮੋਸ਼ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਖੇਡ ਇਤਿਹਾਸ ਦਾ ਕਾਲਾ ਦਿਨ ਹੈ ਅਤੇ 140 ਕਰੋੜ ਭਾਰਤੀ ਸਰਕਾਰ ਨੂੰ ਮੁਆਫ਼ ਨਹੀਂ ਕਰਨਗੇ।
ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ‘ਵਿਨੇਸ਼ ਫੋਗਾਟ ਖ਼ਿਲਾਫ਼ ਸਾਜ਼ਿਸ਼ ਬੰਦ ਕਰੋ’ ਅਤੇ ‘ਵਿਨੇਸ਼ ਲਈ ਅਸੀਂ ਇਨਸਾਫ਼ ਚਾਹੁੰਦੇ ਹਾਂ’ ਜਿਹੇ ਨਾਅਰੇ ਲਗਾਏ। ਜੇਐੱਮਐੱਮ ਆਗੂ ਮਹੂਆ ਮਾਜੀ ਨੇ ਇਸ ਮੁੱਦੇ ਨਾਲ ਸਿੱਝਣ ਲਈ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਵਿਨੇਸ਼ ਫੋਗਾਟ ਦਾ ਵਜ਼ਨ ਕੁਝ ਗ੍ਰਾਮ ਵਧਣ ਕਰਕੇ ਅਯੋਗ ਠਹਿਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਖ਼ਿਲਾਫ਼ ਸਾਜ਼ਿਸ਼ ਦਿਖਾਈ ਦੇ ਰਹੀ ਹੈ ਅਤੇ ਵਿਨੇਸ਼ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾ ਸ਼ਕਤੀਕਰਨ ਦੀ ਗੱਲ ਕਰਦੀ ਹੈ ਪਰ ਇਕ ਮਹਿਲਾ ਨੂੰ ਇਨਸਾਫ਼ ਦਿਵਾਉਣ ’ਚ ਉਹ ਨਾਕਾਮ ਰਹੀ ਹੈ। -ਪੀਟੀਆਈ

Advertisement

Advertisement