ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦੀ ਕਮੇਟੀ ਵੱਲੋਂ ਆਂਗਣਵਾੜੀ ਸੈਂਟਰ ਅਤੇ ਸਕੂਲ ਦਾ ਦੌਰਾ

07:28 AM Sep 15, 2023 IST
ਪਾਰਲੀਮੈਂਟ ਕਮੇਟੀ ਦੇ ਸੰਸਦ ਮੈਂਬਰ ਮੀਟਿੰਗ ਕਰਦੇ ਹੋਏ।-ਫੋਟੋ: ਬੇਦੀ

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 14 ਸਤੰਬਰ
ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਦੇ ਸੰਸਦ ਮੈਂਬਰਾਂ ਵੱਲੋਂ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਆਂਗਣਵਾੜੀ ਸੈਂਟਰ ਦਬੁਰਜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਆਪਣੇ ਦੌਰਾ ਦੌਰਾਨ ਨਵ ਜੰਮੇ ਬੱਚਿਆਂ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਅਤੇ ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਨੂੰ ਸਾਂਝੇ ਤੌਰ ’ਤੇ ਕੰਮ ਕਰਨ ਲਈ ਕਿਹਾ ਤਾਂ ਜੋ ਨਵ-ਜੰਮੇ ਬੱਚਿਆਂ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਦੱਸਿਆ ਰਾਜ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਤੇ ਆਸ਼ਾ ਵਰਕਰਾਂ ਦੇ ਕੰਮਕਾਜ ਦੀ ਸਥਿਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਨਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿੱਚ ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਦੀ ਚੇਅਰਪਰਸਨ ਹੀਨਾ ਵਿਜੈਕੁਮਾਰ ਗੈਵਿਟ ਦੀ ਪ੍ਰਧਾਨਗੀ ਹੇਠ ਕਮੇਟੀ ਵਿੱਚ ਸ਼ਾਮਲ ਸੰਸਦ ਮੈਂਬਰਾਂ ਅਤੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਭਾਰਤ ਸਰਕਾਰ ਦੇ ਅਜੀਵਿਕਾ ਮਿਸ਼ਨ ਅਧੀਨ ਸੈਲਫ਼ ਹੈਲਪ ਗਰੁੱਪ ਚੱਲ ਰਹੇ ਹਨ। ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਸੈਲਫ ਹੈਲਪ ਗਰੁੱਪਾਂ ਵੱਲੋਂ ਤਿਆਰ ਕੀਤਾ ਸਾਮਾਨ ਆਨਲਾਈਨ ਸਾਈਟਾਂ ਜਿਵੇਂ ਕਿ ਐਮਾਜਾਨ ਅਤੇ ਫਲਿਪਕਾਰਟ ’ਤੇ ਵੇਚਣ ਲਈ ਸੁਝਾਅ ਦਿੱਤਾ ਗਿਆ।
ਸੰਸਦੀ ਕਮੇਟੀ ਵੱਲੋਂ ਆਪਣੇ ਸਕੂਲ ਦੌਰੇ ਦੌਰਾਨ ਸਕੂਲੀ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਪੰਜਾਬ ਸਰਕਾਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਜੀ ਪੀ. ਸ੍ਰੀਵਾਸਤਵਾ ਨੇ ਸਮੂਹ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ।

Advertisement

Advertisement