For the best experience, open
https://m.punjabitribuneonline.com
on your mobile browser.
Advertisement

ਜੰਮੂ-ਕੱਟੜਾ ਐਕਸਪ੍ਰੈੱਸਵੇਅ ਦੇ ਉਸਾਰੀ ਅਧੀਨ ਪੁਲ ਦਾ ਕੁਝ ਹਿੱਸਾ ਡਿੱਗਿਆ

10:05 AM Feb 26, 2024 IST
ਜੰਮੂ ਕੱਟੜਾ ਐਕਸਪ੍ਰੈੱਸਵੇਅ ਦੇ ਉਸਾਰੀ ਅਧੀਨ ਪੁਲ ਦਾ ਕੁਝ ਹਿੱਸਾ ਡਿੱਗਿਆ
ਉਸਾਰੀ ਅਧੀਨ ਪੁਲ ਦਾ ਡਿੱਗਿਆ ਹੋਇਆ ਇਕ ਹਿੱਸਾ। -ਫੋਟੋ: ਸਰਬਜੀਤ ਸਿੰਘ
Advertisement

ਪੱਤਰ ਪ੍ਰੇਰਕ
ਜਲੰਧਰ/ਕਰਤਾਰਪੁਰ, 25 ਫਰਵਰੀ
ਇੱਥੋਂ ਦੇ ਪਿੰਡ ਗਾਜ਼ੀਪੁਰ ਨੇੜੇ ਭਾਰਤ ਮਾਲਾ ਪ੍ਰਾਜੈਕਟ ਅਧੀਨ ਬਣੇ ਰਹੇ ਜੰਮੂ-ਕੱਟੜਾ ਐਕਸਪ੍ਰੈੱਸਵੇਅ ਦੇ ਉਸਾਰੀ ਅਧੀਨ ਪੁਲ ਦੇ ਪਿੱਲਰ ਕੁਝ ਹਿੱਸਾ ਡਿੱਗਣ ਕਾਰਨ ਅੱਧੀ ਦਰਜਨ ਦੇ ਕਰੀਬ ਮਜ਼ਦੂਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਦੋ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਦੇਰ ਰਾਤ ਵਾਪਰੀ, ਜਿਸ ਬਾਰੇ ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੀ ਪੁਲੀਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਪੁਲੀਸ ਨੇ ਜ਼ਖਮੀਆਂ ਨੂੰ ਦੇਰ ਰਾਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਸਾਰੀ ਅਧੀਨ ਪੁਲ ’ਤੇ ਮਜ਼ਦੂਰਾਂ ਵੱਲੋਂ ਲੋਹੇ ਦੀਆਂ ਪਾਈਪਾਂ ਨਾਲ ਸ਼ਟਰਿੰਗ ਦਾ ਕੰਮ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸ਼ਟਰਿੰਗ ਪਲੇਟ ਹੇਠਾਂ ਤੋਂ ਖਿਸਕ ਗਈ ਜਿਸ ਕਾਰਨ ਪੁਲ ਦਾ ਕੁਝ ਹਿੱਸਾ ਉੱਥੇ ਕੰਮ ਕਰ ਰਹੇ ਮਜ਼ਦੂਰਾਂ ’ਤੇ ਡਿੱਗ ਗਿਆ। ਇਸ ਹਾਦਸੇ ਵਿੱਚ ਸਾਰੇ ਮਜ਼ਦੂਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਪੂਰੇ ਇਲਾਕੇ ’ਚ ਹਫੜਾ-ਦਫੜੀ ਮਚ ਗਈ। ਫਿਲਹਾਲ ਇਸ ਸਬੰਧੀ ਹਾਈਵੇਅ ਅਥਾਰਟੀ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ। ਆਸ-ਪਾਸ ਦੇ ਲੋਕਾਂ ਮੁਤਾਬਕ ਘਟਨਾ ’ਚ 6 ਮਜ਼ਦੂਰ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਚੌਕੀ ਮੰਡ ਇੰਚਾਰਜ ਦਇਆ ਚੰਦ ਆਪਣੀ ਟੀਮ ਨਾਲ ਜਾਂਚ ਲਈ ਮੌਕੇ ’ਤੇ ਪਹੁੰਚੇ। ਡੀਐੱਸਪੀ ਕਰਤਾਰਪੁਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਜਦਕਿ ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਸਥਾਨ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜ਼ਖਮੀ ਮਜ਼ਦੂਰਾਂ ਦੇ ਬਿਆਨ ਦਰਜ ਕੀਤੇ ਜਾਣਗੇ।

Advertisement

Advertisement
Author Image

Advertisement
Advertisement
×