ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ’ਚ ਵੰਡੀਆਂ ਪਾ ਰਹੀਆਂ ਨੇ ਦਿੱਲੀ ਤੋਂ ਚੱਲਦੀਆਂ ਪਾਰਟੀਆਂ: ਸੁਖਬੀਰ

09:02 AM May 20, 2024 IST
ਜੈਤੋ ਵਿੱਚ ਰਾਜਵਿੰਦਰ ਸਿੰਘ ਦੇ ਹੱਕ ’ਚ ਚੋਣ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ।

ਪੱਤਰ ਪ੍ਰੇਰਕ
ਜੈਤੋ, 19 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਆਧਾਰਿਤ ਪਾਰਟੀਆਂ ਨੂੰ ਰੱਦ ਕਰਨ ਕਿਉਂਕਿ ਉਹ ਲੋਕਾਂ ਨੂੰ ਜਾਤੀਵਾਦ ਅਤੇ ਫ਼ਿਰਕੂ ਲੀਹਾਂ ’ਤੇ ਵੰਡਣਾ ਚਾਹੁੰਦੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ, ਜੋ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਹੈ। ਬਾਦਲ ਅੱਜ ਇੱਥੇ ਰਾਮਲੀਲ੍ਹਾ ਮੈਦਾਨ ਵਿੱਚ ਫ਼ਰੀਦਕੋਟ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਚੌਰਾਹੇ ’ਤੇ ਹੈ। ਇਕ ਪਾਸੇ ਦਿੱਲੀ ਆਧਾਰਿਤ ਪਾਰਟੀਆਂ ਹਨ, ਜਿਨ੍ਹਾਂ ਨੇ ਹਮੇਸ਼ਾ ਸੂਬੇ ਦੀ ਲੁੱਟ ਕੀਤੀ, ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਹੈ, ਜਿਸ ਨੇ ਹਮੇਸ਼ਾ ਐੱਮਐੱਸਪੀ ਲਈ ਕਾਨੂੰਨੀ ਗਾਰੰਟੀ ਦੇਣ, ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਕਰਨ ਅਤੇ ਪੰਜਾਬ ਦੀ ਖੁਦ ਮੁਖ਼ਤਿਆਰੀ ਦੀ ਰਾਖੀ ਕਰਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਲਈ ਮੁਫ਼ਤ ਬਿਜਲੀ ਦੀ ਸ਼ੁਰੂਆਤ ਕੀਤੀ ਅਤੇ ਆਟਾ-ਦਾਲ, ਸ਼ਗਨ ਤੇ ਬੁਢਾਪਾ ਪੈਨਸ਼ਨ ਵਰਗੀਆਂ ਸਕੀਮਾਂ ਲਿਆਂਦੀਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਥਰਮਲ ਪਲਾਂਟ ਲਗਵਾ ਕੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ, ਇਥੇ ਏਮਜ਼ ਵਰਗੀਆਂ ਵਿਸ਼ਵ ਪੱਧਰੀ ਸਹੂਲਤਾਂ ਲਿਆਂਦੀਆਂ ਅਤੇ ਸੜਕਾਂ ਨੂੰ ਚਹੁੰ ਅਤੇ ਛੇ ਮਾਰਗੀ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ, ਗੁਰਚੇਤ ਸਿੰਘ ਬਰਗਾੜੀ ਆਦਿ ਆਗੂ ਹਾਜ਼ਰ ਸਨ।

Advertisement

Advertisement