ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ: ਖਾਲਸਾ

08:48 AM May 28, 2024 IST
ਆਗੂਆਂ ਦਾ ਸਨਮਾਨ ਕਰਦੇ ਹੋਏ ਪਿੰਡ ਵਾਸੀ।-ਫੋਟੋ: ਸੂਦ

ਡਾ. ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 27 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੇ ਪਿੰਡ ਕੋਟਲਾ ਵਿੱਚ ਅਕਾਲੀ ਵਰਕਰਾਂ ਅਤੇ ਯੂਥ ਆਗੂ ਗੁਰਜੀਤ ਸਿੰਘ ਕੋਟਲਾ ਵੱਲੋਂ ਰਖਵਾਏ ਚੋਣ ਜਲਸੇ ਨੂੰ ਸੰਬੋਧਨ ਕੀਤਾ। ਉਨ੍ਹਾਂ ਲੋਕਾਂ ਨੂੰ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਰਾਰੀ ਹਾਰ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ,‘‘ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਡਟ ਕੇ ਪਹਿਰਾ ਦਿਤਾ ਹੈ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਹੁਣ ਤੱਕ ਦੀਆਂ ਸਰਕਾਰਾਂ ਦੇ ਮੁਕਾਬਲੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ।’’ ਇਸ ਮੌਕੇ ਹਲਕਾ ਇੰਚਾਰਜ਼ ਅਤੇ ਪਾਰਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਾਂਗਰਸ ਪਾਰਟੀ ’ਤੇ ਨਿਸ਼ਾਨੇ ਸੇਧੇ। ਆਮ ਆਦਮੀ ਪਾਰਟੀ ਦੀ ਨਿਖੇਧੀ ਕਰਦਿਆ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਇਸ ਮੌਕੇ ਜਥੇਦਾਰ ਮਲਕੀਤ ਸਿੰਘ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਕੋਟਲਾ, ਸੋਹਣ ਸਿੰਘ ਸਾਬਕਾ ਸਰਪੰਚ, ਦਲਵੀਰ ਸਿੰਘ ਧੀਰ, ਅੰਗੂਰੀ ਲਾਲ, ਜਸਪਾਲ ਸਿੰਘ ਪਾਲਾ ਪ੍ਰਧਾਨ, ਵਰਿੰਦਰ ਸਿੰਘ ਸੇਖੋ, ਹਜੂਰਾ ਸਿੰਘ ਪੰਚ ਹਾਜ਼ਰ ਸਨ।

Advertisement

Advertisement