For the best experience, open
https://m.punjabitribuneonline.com
on your mobile browser.
Advertisement

ਦਿੱਲੀ ਤੋਂ ਚੱਲਦੀਆਂ ਪਾਰਟੀਆਂ ਨੇ ਪੰਜਾਬ ਦਾ ਨੁਕਸਾਨ ਕੀਤਾ: ਢਿੱਲੋਂ

08:08 AM May 09, 2024 IST
ਦਿੱਲੀ ਤੋਂ ਚੱਲਦੀਆਂ ਪਾਰਟੀਆਂ ਨੇ ਪੰਜਾਬ ਦਾ ਨੁਕਸਾਨ ਕੀਤਾ  ਢਿੱਲੋਂ
ਲੁਧਿਆਣਾ ਦੇ ਵਾਰਡ-6 ਵਿੱਚ ਪ੍ਰਚਾਰ ਕਰਦੇ ਹੋਏ ਰਣਜੀਤ ਸਿੰਘ ਢਿੱਲੋਂ। -ਫੋਟੋ: ਗੁਰਿੰਦਰ ਸਿੰਘ
Advertisement

ਗੁਰਿੰਦਰ ਸਿੰਘ
ਲੁਧਿਆਣਾ, 8 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਵਾਰਡ ਨੰਬਰ-6 ਵਿੱਚ ਸਾਬਕਾ ਕੌਂਸਲਰ ਸਰਬਜੀਤ ਸਿੰਘ ਲਾਡੀ ਵੱਲੋਂ ਇੱਕ ਮੀਟਿੰਗ ਕਰਵਾਈ ਗਈ। ਜਿਸ ਵਿੱਚ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ ਤੇ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ। ਇਸ ਮੌਕੇ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਾਰਨ ਅੱਕੇ ਲੋਕ ਇਸ ਵਾਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫ਼ਤਵਾ ਦੇਣਗੇ ਅਤੇ ਅਕਾਲੀ ਉਮੀਦਵਾਰਾਂ ਨੂੰ ਜਿਤਾ ਕੇ ਸੰਸਦ ’ਚ ਭੇਜਣਗੇ ਤਾਂ ਜੋ ਪੰਜਾਬ ਵਿਰੋਧੀ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਹਨ ਅਤੇ ਇਨ੍ਹਾਂ ਨੇ ਹਮੇਸ਼ਾਂ ਹੀ ਪੰਜਾਬ ਦਾ ਨੁਕਸਾਨ ਕੀਤਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਰਣਜੀਤ ਸਿੰਘ ਢਿੱਲੋਂ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਰਣਜੀਤ ਢਿੱਲੋਂ ਵੱਲੋਂ ਅਕਾਲੀ ਸਰਕਾਰ ਸਮੇਂ ਕਰਵਾਏ ਕੰਮਾਂ ਨੂੰ ਯਾਦ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਢਿੱਲੋਂ ਨੇ ਜਿਸ ਤਰ੍ਹਾਂ ਵਿਧਾਇਕ ਬਣ ਕੇ ਹਲਕਾ ਪੂਰਬੀ ਦੀ ਨੁਹਾਰ ਬਦਲੀ ਸੀ ਉਸੇ ਤਰ੍ਹਾਂ ਮੈਂਬਰ ਪਾਰਲੀਮੈਂਟ ਬਣ ਕੇ ਉਹ ਲੋਕ ਸਭਾ ਹਲਕੇ ਦੀ ਵੀ ਬੇੜੀ ਪਾਰ ਲਗਾਉਣਗੇ। ਇਸ ਮੌਕੇ ਬਲਵਿੰਦਰ ਸਿੰਘ ਐਮਡੀ, ਰੂੜ ਸਿੰਘ ਢਿੱਲੋਂ, ਸੁਰਿੰਦਰ ਸਿੰਘ, ਚੌਧਰੀ ਦਰਸ਼ਨ ਲਾਲ, ਸੰਤੋਖ ਸਿੰਘ, ਅਜਮੇਰ ਸਿੰਘ ਅਖੰਗੂੜਾ, ਗੁਰਨਾਮ ਸਿੰਘ, ਬਲਜਿੰਦਰ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸਿੰਘ ਸੋਢੀ, ਚੌਧਰੀ ਗੁਰਦਿਆਲ ਸਿੰਘ ਸਮੇਤ ਕਈ ਆਗੂਅ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×