For the best experience, open
https://m.punjabitribuneonline.com
on your mobile browser.
Advertisement

ਸੰਤ ਈਸ਼ਰ ਸਿੰਘ ਸਕੂਲ ਵਿੱਚ ‘ਵੰਡ ਦੁਖਾਂਤ ਦਿਵਸ’ ਮਨਾਇਆ

05:52 AM Aug 15, 2024 IST
ਸੰਤ ਈਸ਼ਰ ਸਿੰਘ ਸਕੂਲ ਵਿੱਚ ‘ਵੰਡ ਦੁਖਾਂਤ ਦਿਵਸ’ ਮਨਾਇਆ
ਸਕੂਲ ਵਿੱਚ ਦੇਸ਼ ਦੀ ਵੰਡ ਨੂੰ ਦਰਸਾਉਂਦੀ ਪ੍ਰਦਰਸ਼ਨੀ ਦੇਖਦੀਆਂ ਹੋਈਆਂ ਮਹਿਲਾਵਾਂ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 14 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਗਸਤ ਨੂੰ ਦੇਸ਼ ਦੀ ਵੰਡ ਨੂੰ ‘ਦੁਖਾਂਤ ਦਿਵਸ’ ਵਜੋਂ ਮਨਾਉਣ ਦੇ ਕੀਤੇ ਐਲਾਨ ਸਬੰਧੀ ਅੱਜ ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਖ ‘ਵੰਡ ਦੁਖਾਂਤ ਦਿਵਸ’ ਮਨਾਇਆ ਗਿਆ। ਇਸ ਮੌਕੇ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ‘ਪੋਸਟਰ ਮੇਕਿੰਗ’ ਮੁਕਾਬਲੇ ਦੇ ਨਾਲ-ਨਾਲ ਇਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਬੱਚਿਆਂ ਨੇ ਦੇਸ਼ ਦੀ ਵੰਡ ਦੌਰਾਨ ਹੋਈ ਹਿੰਸਾ, ਨਫ਼ਰਤ, ਦੰਗਿਆਂ ਦੀਆਂ ਘਟਨਾਵਾਂ ਨੂੰ ਬਾਖ਼ੂਬੀ ਪੇਸ਼ ਕੀਤਾ। ਵਿਦਿਆਰਥੀਆਂ ਵੱਲੋਂ ਵੰਡ ਦੇ ਦਰਦ ਨੂੰ ‘ਰੰਗਾਂ’ ਰਾਹੀਂ ਦਰਸਾਉਣ ਦੀ ਕੋਸ਼ਿਸ਼ ਕੀਤੀ। ਸਕੂਲ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੇਸ਼ ਦੀ ਵੰਡ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ, ‘‘ਭਾਰਤ-ਪਾਕਿਸਤਾਨ ਵੰਡ ਉਸ ਸਦੀ ਦੀ ਸਭ ਤੋਂ ਵੱਡੀ ਤਰਾਸਦੀ ਸੀ। ਇਹ ਸਿਰਫ ਦੇਸ਼ ਦੀ ਵੰਡ ਨਹੀਂ ਸੀ ਬਲਕਿ ਆਪਸੀ ਪਿਆਰ ਅਤੇ ਭਾਵਨਾਵਾਂ ਦੀ ਵੰਡ ਸੀ। ਇਸ ਦਰਦ ਨੂੰ ਅਸੀਂ ਅੱਜ ਵੀ ਹੰਢਾ ਰਹੇ ਹਾਂ।’’ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਵੱਲੋਂ ਬਣਾਏ ਗਏ ਪੋਸਟਰਾਂ ਦੀ ਸ਼ਲਾਘਾ ਕਰਦਿਆਂ ਕਿਹਾ, ‘‘ਸਾਨੂੰ ਕਦੇ ਆਪਣੇ ਮਨ ਵਿੱਚ ਵਿਤਕਰੇ ਦੀ ਭਾਵਨਾ ਪੈਦਾ ਨਹੀਂ ਹੋਣ ਦੇਣੀ ਚਾਹੀਦਾ ਕਿਉਂਕਿ ਅਸੀਂ ਪਹਿਲਾਂ ਹੀ ਬਹੁਤ ਦੁਖਾਂਤ ਭੋਗ ਚੁੱਕੇ ਹਾਂ।’’

Advertisement

ਵੰਡ ਬਾਰੇ ਰੇਲਵੇ ਸਟੇਸ਼ਨਾਂ ’ਤੇ ਪ੍ਰਦਰਸ਼ਨੀਆਂ ਲਾਈਆਂ

ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਭਾਰਤ ਸਰਕਾਰ ਅਤੇ ਰੇਲ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਅੰਬਾਲਾ ਰੇਲਵੇ ਡਿਵੀਜ਼ਨ ਵੱਲੋਂ ਇਸ ਅਧੀਨ ਆਉਣ ਵਾਲੇ ਆਜ਼ਾਦੀ ਨਾਲ ਜੁੜੇ ਅੰਦੋਲਨਾਂ ਅਤੇ ਮਹੱਤਵਪੂਰਨ ਘਟਨਾਵਾਂ ਵਿੱਚ ਵਿਸ਼ੇਸ਼ ਯੋਗਦਾਨ ਦੇਣ ਵਾਲੇ ਰੇਲਵੇ ਸਟੇਸ਼ਨਾਂ ’ਤੇ ਅੱਜ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਵੰਡ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਦੀ ਯਾਦ ਵਿੱਚ ‘ਵੰਡ ਦਹਿਸ਼ਤ ਯਾਦਗਾਰੀ ਦਿਵਸ’ ਮਨਾਇਆ ਗਿਆ। ਇਸ ਦੌਰਾਨ ਵੰਡ ਦੇ ਦਰਦ ਦੀ ਅਸਲੀਅਤ ਅਤੇ ਇਸ ਨਾਲ ਹੋਏ ਜਾਨੀ ਨੁਕਸਾਨ ਨੂੰ ਉਜਾਗਰ ਕਰਨ ਲਈ ਰੇਲਵੇ ਸਟੇਸ਼ਨਾਂ ’ਤੇ ਪ੍ਰਦਰਸ਼ਨੀਆਂ ਲਾਈਆਂ ਗਈਆਂ। ਅੰਬਾਲਾ ਕੈਂਟ ਰੇਲਵੇ ਸਟੇਸ਼ਨ ’ਤੇ ਵੀ ਸਵੇਰੇ 11 ਵਜੇ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਉੱਤਰ ਰੇਲਵੇ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਮਨਦੀਪ ਸਿੰਘ ਭਾਟੀਆ ਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹੋਏ। ਡੀਆਰਐੱਮ ਨੇ ਗੈਲਰੀ ਦਾ ਉਦਘਾਟਨ ਕੀਤਾ।

Advertisement

Advertisement
Author Image

Advertisement