For the best experience, open
https://m.punjabitribuneonline.com
on your mobile browser.
Advertisement

‘ਆਪ’ ਸਿਧਾਂਤਾਂ ਤੇ ਵਿਚਾਰਧਾਰਾ ਤੋਂ ਬੇਮੁੱਖ ਪਾਰਟੀ: ਟੰਡਨ

08:52 AM May 24, 2024 IST
‘ਆਪ’ ਸਿਧਾਂਤਾਂ ਤੇ ਵਿਚਾਰਧਾਰਾ ਤੋਂ ਬੇਮੁੱਖ ਪਾਰਟੀ  ਟੰਡਨ
ਚੰਡੀਗੜ੍ਹ ਭਾਜਪਾ ਵਿੱਚ ਸ਼ਾਮਲ ਹੋਏ ਨਵੇਂ ਮੈਂਬਰ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਮਈ
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੈ ਟੰਡਨ ਨੇ ਕਿਹਾ ਕਿ ‘ਆਪ’ ਸਿਧਾਂਤਾਂ, ਨੈਤਿਕਤਾ ਅਤੇ ਵਿਚਾਰਧਾਰਾ ਤੋਂ ਸੱਖਣੀ ਪਾਰਟੀ ਹੈ। ‘ਆਪ’ ਤੇ ਕਾਂਗਰਸ ਵਿਰੋਧੀ ਵਿਚਾਰਧਾਰਾ ’ਤੇ ਬਣਾਈ ਗਈ ਸੀ ਅਤੇ ਕੇਜਰੀਵਾਲ ਨੇ ਸਹੁੰ ਖਾਧੀ ਸੀ ਕਿ ਉਨ੍ਹਾਂ ਦੀ ਪਾਰਟੀ ਕਦੇ ਵੀ ਕਾਂਗਰਸ ਨਾਲ ਗੱਠਜੋੜ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਿਆਸੀ ਦ੍ਰਿਸ਼ ਵਿੱਚ ‘ਆਪ’ ਦੇ ਰੁਖ ਦਾ ਅਚਾਨਕ ਯੂ-ਟਰਨ ਜਨਤਕ ਵਾਅਦੇ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਨੂੰ ਉਜਾਗਰ ਕਰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਟੰਡਨ ਨੇ ਚੰਡੀਗੜ੍ਹ ਦੇ ਸੈਕਟਰ 33 ਸਥਿਤ ਭਾਜਪਾ ਦੇ ਪਾਰਟੀ ਦਫਤਰ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ‘ਆਪ’ ਵਰਕਰਾਂ ਦੇ ਸਵਾਗਤ ਮੌਕੇ ਕੀਤਾ ਹੈ।
ਅੱਜ ਚੰਡੀਗੜ੍ਹ ਵਿੱਚ ‘ਆਪ’ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਿ ‘ਆਪ’ ਦਾ ਸੂਬਾ ਸਕੱਤਰ ਸੰਜੀਵ ਰਾਹੀ ਅਤੇ ਸੀਨੀਅਰ ਆਗੂ ਸੁਪਰਨਾ ਸ਼ਰਮਾ ਆਪਣੇ ਸਾਥੀਆਂ ਸਣੇ ਸਵ. ਹਰਮੋਹਨ ਧਵਨ ਦੇ ਪੁੱਤ ਵਿਕਰਮ ਧਵਨ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਦਾ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਤੇ ਸੰਜੈ ਟੰਡਨ ਵੱਲੋਂ ਸਿਰੋਪਾਉ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਸ੍ਰੀ ਟੰਡਨ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਵਿਰੋਧੀ ਵਿਚਾਰਧਾਰਾਵਾਂ ਨਾਲ ਭਰਿਆ ਇੱਕ ਅਪਵਿੱਤਰ ਗੱਠਜੋੜ ਹੈ। ਇਸੇ ਕਾਰਨ ‘ਆਪ’ ਦੇ ਵਰਕਰਾ ਉਨ੍ਹਾਂ ਦੀਆਂ ਆਪਣੀਆਂ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

Advertisement

ਮਕਬੂਜ਼ਾ ਕਸ਼ਮੀਰ ’ਚ ਤਿਰੰਗਾ ਲਹਿਰਾਵਾਂਗੇ: ਮਲਹੋਤਰਾ

ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਨੇ ਕਿਹਾ ਕਿ ਕੇਂਦਰ ਵਿੱਚ ਤੀਜੀ ਵਾਰ ਸਰਕਾਰ ਬਣਨ ਦੇ ਨਾਲ ਹੀ ਭਾਰਤ ਸਰਕਾਰ ਮਕਬੂਜ਼ਾ ਕਸ਼ਮੀਰ ਨੂੰ ਵਾਪਸ ਲੈ ਕੇ ਰਹੇਗੀ। ਉਨ੍ਹਾਂ ਕਿਹਾ,‘‘ਪੀਓਕੇ ਸਾਡਾ ਹੈ ਅਤੇ ਉੱਥੇ ਤਿਰੰਗਾ ਲਹਿਰਾਇਆ ਜਾਵੇਗਾ।’’ ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦਾ ਮੰਨਣਾ ਹੈ ਕਿ ਪੰਜ ਸੌ ਸਾਲ ਦੇ ਇੰਤਜ਼ਾਰ ਤੋਂ ਬਾਅਦ ਅਯੁੱਧਿਆ ’ਚ ਰਾਮ ਮੰਦਰ ਬਣਾਉਣ ਅਤੇ ਜੰਮੂ ਕਸ਼ਮੀਰ ਚ ਧਾਰਾ 370 ਨੂੰ ਖਤਮ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਪੀਓਕੇ ’ਚ ਤਿਰੰਗਾ ਲਹਿਰਾਏਗਾ। ਉਨ੍ਹਾਂ ਕਿਹਾ ਕਿ ਅੱਜ ਵੀ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ 25 ਸੀਟਾਂ ’ਤੇ ਚੋਣਾਂ ਨਹੀਂ ਹੋਈਆਂ, ਜੋ ਪੀਓਕੇ ਚ ਹਨ। ਸ੍ਰੀ ਮਲਹੋਤਰਾ ਨੇ ਕਿਹਾ ਕਿ ਮੋਦੀ ਦੀ ਅਗਵਾਈ ’ਚ ਦੇਸ਼ ’ਚ ਵਿਕਾਸ ਅਤੇ ਵਿਰਾਸਤ ਦੋਵਾਂ ’ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਆਧਾਰ ’ਤੇ ਪ੍ਰਧਾਨ ਮੰਤਰੀ ਵੱਲੋਂ ਭਾਰਤ ਦੇ ਅਕਸ ਨੂੰ ਹੋਰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ।

Advertisement
Author Image

joginder kumar

View all posts

Advertisement
Advertisement
×