ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਵੱਲੋਂ ਐਲਾਨੀਆਂ ਔਰਤ ਉਮੀਦਵਾਰਾਂ ਤੋਂ ਪਾਰਟੀ ਆਗੂ ਖ਼ਫ਼ਾ

08:53 AM Apr 19, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 18 ਅਪਰੈਲ
ਪੰਜਾਬ ਵਿੱਚ ਭਾਜਪਾ ਵੱਲੋਂ ਤਿੰਨ ਔਰਤ ਉਮੀਦਵਾਰਾਂ ਨੂੰ ਟਿਕਟ ਦਿੱਤੇ ਜਾਣ ’ਤੇ ਭਾਜਪਾ ਆਗੂ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਆਖਿਆ ਕਿ ਚੰਗਾ ਹੁੰਦਾ ਜੇ ਭਾਜਪਾ ਵੱਲੋਂ ਉਨ੍ਹਾਂ ਔਰਤ ਉਮੀਦਵਾਰਾਂ ਨੂੰ ਟਿਕਟ ਦਿੱਤੀ ਜਾਂਦੀ ਜੋ ਪਹਿਲੀ ਕਤਾਰ ਵਿੱਚ ਰਹਿ ਕੇ ਪਾਰਟੀ ਲਈ ਕੰਮ ਕਰ ਰਹੀਆਂ ਹਨ। ਪੰਜਾਬ ਵਿੱਚ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਵਾਸਤੇ ਪਰਨੀਤ ਕੌਰ, ਪਰਮਪਾਲ ਕੌਰ ਅਤੇ ਅਨੀਤਾ ਸੋਮ ਪ੍ਰਕਾਸ਼ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਪ੍ਰੋ. ਚਾਵਲਾ ਨੇ ਆਖਿਆ ਕਿ ਇਹ ਚੰਗੀ ਗੱਲ ਹੈ ਕਿ ਭਾਜਪਾ ਨੇ ਔਰਤਾਂ ਨੂੰ ਵੀ ਸੰਸਦੀ ਚੋਣਾਂ ਵਾਸਤੇ ਉਮੀਦਵਾਰ ਬਣਾਇਆ ਹੈ ਪਰ ਇਸ ਮਾਮਲੇ ਵਿੱਚ ਦਲ ਬਦਲ ਕੇ ਆਉਣ ਵਾਲਿਆਂ ਨੂੰ ਹੀ ਉਮੀਦਵਾਰ ਬਣਾਏ ਜਾਣ ’ਤੇ ਉਨ੍ਹਾਂ ਦੁੱਖ ਦਾ ਪ੍ਰਗਟਾਵਾ ਕੀਤਾ।

Advertisement

Advertisement
Advertisement