ਸਿਸੋਦੀਆ ਦੇ ਇੰਚਾਰਜ ਲੱਗਣ ਨਾਲ ਪਾਰਟੀ ਮਜ਼ਬੂਤ ਹੋਵੇਗੀ: ਉੱਗੋਕੇ
07:38 AM Mar 23, 2025 IST
ਪੱਤਰ ਪ੍ਰੇਰਕ
ਤਪਾ ਮੰਡੀ, 22 ਮਾਰਚ
ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਪ੍ਰੈੱਸ ਨਾਲ ਆਪਣੇ ਦਫ਼ਤਰ ’ਚ ਗੱਲਬਾਤ ਕਰਦਿਆਂ ਦੱਸਿਆ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਇੰਚਾਰਜ ਅਤੇ ਸਤੇਂਦਰ ਜੈਨ ਨੂੰ ਸਹਿ ਇੰਚਾਰਜ ਲਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਹੋਰ ਮਜ਼ਬੂਤ ਕਰਨ ਦਾ ਫੈਸਲਾ ਲਿਆ ਹੈ। ਇਨ੍ਹਾਂ ਨਿਯੁਕਤੀਆਂ ਕਾਰਨ ਸਰਕਾਰ ਦੀ ਕਾਰਗੁਜ਼ਾਰੀ ਅਤੇ ਪਾਰਟੀ ਹੋਰ ਚੁਸਤ-ਦਰੁਸਤ ਹੋਵੇਗੀ। ਉਨ੍ਹਾਂ ਦੱਸਿਆ ਕਿ ਮਨੀਸ਼ ਸਿਸੋਦੀਆ ਦਿੱਲੀ ਦੇ ਉਪ ਮੁੱਖ ਮੰਤਰੀ ਰਹਿਣ ਕਰਨ ਆਪਣੇ ਤਜਰਬੇ ਨਾਲ ‘ਆਪ’ ਸਰਕਾਰ ਅਤੇ ਪਾਰਟੀ ਨੂੰ ਹੋਰ ਸੇਧ ਮਿਲੇਗੀ। ਇਸ ਮੌਕੇ ਕੌਂਸਲ ਪ੍ਰਧਾਨ ਡਾ. ਸੋਨਿਕਾ ਬਾਂਸਲ, ਮੀਤ ਪ੍ਰਧਾਨ ਰਿਸ਼ੂ ਰੰਗੀ ਟਰੱਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ ਅਤੇ ਪੀਏ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
Advertisement
Advertisement