ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਤੋਂ ਪਾਸ-ਆਊਟ ਕੈਡੇਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

08:08 AM Jun 27, 2024 IST
ਅਚੀਵਰ ਐਵਾਰਡ ਨਾਲ ਸਨਮਾਨੇ ਗਏ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਤੋਂ ਪਾਸ-ਆਊਟ ਕੈਡੇਟ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 26 ਜੂਨ
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਵੱਲੋਂ ਸੰਸਥਾ ਤੋਂ ਪਾਸ-ਆਊਟ ਕੈਡੇਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਬਾਨੀ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ (ਸੇਵਾਮੁਕਤ) ਬੀਐੱਸ ਗਰੇਵਾਲ ਨੇ ਕੀਤੀ। ਇਸ ਮੌਕੇ ਇੰਸਟੀਚਿਊਟ ਦੇ 43 ਸਾਬਕਾ ਵਿਦਿਆਰਥੀਆਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ, ਜਿਨ੍ਹਾਂ ’ਚੋਂ ਦਸ ਕੈਡੇਟ ਮਈ-ਜੂਨ 2024 ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਨ੍ਹਾਂ ਤੋਂ ਇਲਾਵਾ ਨੈਸ਼ਨਲ ਡਿਫੈਂਸ ਅਕੈਡਮੀ ਤੋਂ ਪਾਸ ਹੋਏ ਕੈਡੇਟ ਅਤੇ ਮੌਜੂਦਾ ਸਮੇਂ ਵਿੱਚ ਐੱਨਡੀਏ ਤੇ ਹੋਰ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਲੈ ਰਹੇ ਕੈਡੇਟ ਵੀ ਸ਼ਾਮਲ ਹਨ। ਸਨਮਾਨ ਹਾਸਲ ਕਰਨ ਵਾਲੇ ਸਾਬਕਾਂ ਕੈਡੇਟਾਂ ਵਿੱਚ ਇਸ ਸੰਸਥਾ ਦੇ ਪਹਿਲੇ ਕੋਰਸ ਦੇ ਤਿੰਨ ਅਚੀਵਰ ਵੀ ਸ਼ਾਮਲ ਸਨ, ਜਿਨ੍ਹਾਂ ਨੇ ਆਪਣੀ ਡਿਊਟੀ ਤੋਂ ਛੁੱਟੀ ਲੈ ਕੇ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਮੇਜਰ ਜਨਰਲ ਬੀ.ਐੱਸ. ਗਰੇਵਾਲ ਨੇ ਸਫ਼ਲ ਕੈਡੇਟਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਿਸਜ਼ ਪ੍ਰੈਪਰੇਟਰੀ ਇੰਸਟੀਚਿਊਟ ਭਵਿੱਖ ਵਿੱਚ ਕੈਡੇਟਾਂ ਨੂੰ ਟਰੇਨਿੰਗ ਸਰਵਿਸ ਅਕੈਡਮੀਆਂ ਵਿੱਚ ਉੱਤਮ ਰਹਿਣ ਲਈ ਬਿਹਤਰੀਨ ਮੰਚ ਪ੍ਰਦਾਨ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਫੌਜ ਵਿੱਚ ਭਰਤੀ ਹੋਣਾ ਕਿਸੇ ਹੋਰ ਕਿੱਤੇ ਵਰਗਾ ਨਹੀਂ ਹੈ। ਇਹ ਉਸ ਨਾਲੋਂ ਕਿਤੇ ਵੱਧ ਹੈ ਅਤੇ ਇਸ ਲਈ ਜਨੂਨ ਹੋਣਾ ਚਾਹੀਦਾ ਹੈ। ਕੈਡੇਟਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੂੰ ਆਪਣੀ ਛੁਪੀ ਪ੍ਰਤਿਭਾ ਨੂੰ ਖੋਜਣ, ਆਪਣੀਆਂ ਕਮੀਆਂ ਨੂੰ ਦੂਰ ਕਰਨ ਅਤੇ ਇਮਾਨਦਾਰੀ ਦੇ ਉੱਚੇ ਮਾਪਦੰਡ ਸਥਾਪਤ ਕਰਨ ’ਤੇ ਜ਼ੋਰ ਦਿੱਤਾ ਗਿਆ।
ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐੱਚ ਚੌਹਾਨ ਨੇ ਕਿਹਾ ਕਿ ਇਸ ਸੰਸਥਾ ਨੇ ਹੁਣ ਤੱਕ 229 ਕੈਡਿਟਾਂ ਨੂੰ ਐੱਨਡੀਏ ਤੇ ਹੋਰ ਅਕੈਡਮੀਆਂ ਵਿੱਚ ਭੇਜਿਆ ਹੈ।

Advertisement

Advertisement
Advertisement