ਸੀਏ ਫਾਊਂਡੇਸ਼ਨ ਪ੍ਰੀਖਿਆ ਪਾਸ ਕੀਤੀ
08:39 AM Mar 12, 2025 IST
ਲੁਧਿਆਣਾ:
Advertisement
ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਦੇ ਵਿਦਿਆਰਥੀਆਂ ਨੇ ਸੀਏ ਫਾਊਂਡੇਸ਼ਨ ਪ੍ਰੀਖਿਆ ਪਾਸ ਕਰਕੇ ਕਾਲਜ ਦਾ ਨਾਂ ਹੋਰ ਉੱਚਾ ਕੀਤਾ ਹੈ। ਕਾਲਜ ਦੇ ਬੀਕਾਮ ਪਹਿਲਾ ਸਾਲ ਦੇ ਤਿੰਨ ਵਿਦਿਆਰਥੀਆਂ- ਮਨੋਜ ਜੈਨ, ਪਰਵ ਜੈਨ ਅਤੇ ਆਯੂਸ਼ ਜਿੰਦਲ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ। ਕਾਲਜ ਪ੍ਰਿੰਸੀਪਲ ਡਾ. ਮੁਹੰਮਦ ਸਲੀਮ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਕਾਲਜ ਪ੍ਰਿੰਸੀਪਲ ਨੇ ਵਿਭਾਗ ਦੇ ਮੁਖੀ ਡਾ. ਰਾਜੇਸ਼ ਕੁਮਾਰ ਮਰਵਾਹਾ ਅਤੇ ਉਨ੍ਹਾਂ ਦੀ ਟੀਮ ਦੀ ਵੀ ਸ਼ਲਾਘਾ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਨੀਲ ਅਗਰਵਾਲ ਅਤੇ ਹੋਰ ਪ੍ਰਬੰਧਕਾਂ ਨੇ ਵੀ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ
Advertisement
Advertisement