ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਵਾਲੇ ਉਮੀਦਵਾਰ ਨੂੰ ਵੋਟ ਦੇਣ ਦਾ ਮਤਾ ਪਾਸ

06:44 AM May 05, 2024 IST
ਮੰਚ ਦੇ ਅਹੁਦੇਦਾਰ ਰਾਜਨੀਤਕ ਪਾਰਟੀਆਂ ਦੇ ਵਾਅਦਿਆਂ ਬਾਰੇ ਚਰਚਾ ਕਰਦੇ ਹੋਏ।

ਕੁਲਦੀਪ ਸਿੰਘ
ਚੰਡੀਗੜ੍ਹ, 4 ਮਈ
ਚੰਡੀਗੜ੍ਹ ਪੰਜਾਬੀ ਮੰਚ ਦੀ ਪਿਛਲੇ ਦਿਨੀਂ ਹੋਈ ਭੁੱਖ ਹੜਤਾਲ ਦੌਰਾਨ ਸੈਕਟਰ-17 ਸਥਿਤ ਪੁਲ਼ ਹੇਠਾਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਤੇ ਉਮੀਦਵਾਰਾਂ ਵੱਲੋਂ ਕੀਤੇ ਵਾਅਦਿਆਂ ਬਾਰੇ ਮੀਟਿੰਗ ਇੱਥੇ ਸੈਕਟਰ-7 ਦੇ ਗੁਰਦੁਆਰੇ ਵਿੱਚ ਹੋਈ।
ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਮੰਚ ਦੇ ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਸਕੱਤਰ ਗੁਰਪ੍ਰੀਤ ਸੋਮਲ, ਖਜ਼ਾਨਚੀ ਤੇ ਕਿਸਾਨ ਆਗੂ ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ ਨੇ ਸੈਕਟਰ-17 ਵਿੱਚ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਕੀਤੇ ਵਾਅਦਿਆਂ ਬਾਰੇ ਮਤਾ ਰੱਖਿਆ ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਫ਼ੈਸਲਾ ਕੀਤਾ ਗਿਆ ਕਿ ਚੰਡੀਗੜ੍ਹ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਸਬੰਧੀ ਹੋਣ ਵਾਲੀ ਵੋਟਿੰਗ ਵਿੱਚ ਪੰਜਾਬੀ ਮੰਚ ਦੇ ਅਹੁਦੇਦਾਰ ਅਤੇ ਪੰਜਾਬੀ ਹਿਤੈਸ਼ੀ ਲੋਕਾਂ ਨੂੰ ਇਸ ਗੱਲ ਉੱਤੇ ਜ਼ੋਰ ਦੇਣ ਕਿ ਚੰਡੀਗੜ੍ਹ ਵਿੱਚ ਅੰਗਰੇਜ਼ੀ ਦੀ ਥਾਂ ’ਤੇ ਪੰਜਾਬੀ ਭਾਸ਼ਾ ਨੂੰ ਪਹਿਲੀ, ਪ੍ਰਸ਼ਾਸਕੀ ਤੇ ਦਫ਼ਤਰੀ ਕੰਮ ਕਾਜ ਦੀ ਭਾਸ਼ਾ ਦਾ ਦਰਜਾ ਦਿਵਾਉਣ ਦਾ ਭਰੋਸਾ ਦੇਣ ਵਾਲੇ ਉਮੀਦਵਾਰ ਨੂੰ ਹੀ ਆਪਣੀ ਵੋਟ ਦਿੱਤੀ ਜਾਵੇ।
ਕਾਮਰੇਡ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਜਿਹੜੀ ਵੀ ਰਾਜਨੀਤਕ ਪਾਰਟੀ ਦਾ ਉਮੀਦਵਾਰ ਚੋਣ ਜਿੱਤੇਗਾ, ਉਸ ਨੂੰ ਵਾਅਦਾ ਯਾਦ ਕਰਵਾਉਣ ਲਈ 29 ਅਗਸਤ ਨੂੰ ਰਾਜ ਭਵਨ ਵੱਲ ਪੈਦਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਜੇਤੂ ਉਮੀਦਵਾਰ ਨੇ ਮੰਚ ਨਾਲ ਵਾਅਦਾਖਿਲਾਫ਼ੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੰਚ ਵੱਲੋਂ ਵੱਡਾ ਸੰਘਰਸ਼ ਛੇੜ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਹਾਜ਼ਰ ਬੁਲਾਰਿਆਂ ਯੂਨਾਈਟਿਡ ਅਕਾਲੀ ਦਲ ਤੋਂ ਗੁਰਨਾਮ ਸਿੰਘ ਸਿੱਧੂ, ਪੇਂਡੂ ਸੰਘਰਸ਼ ਕਮੇਟੀ ਤੋਂ ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਬਾਬਾ ਸਾਧੂ ਸਿੰਘ ਸਾਰੰਗਪੁਰ, ਲੇਖਕ ਸਭਾ ਤੋਂ ਬਲਕਾਰ ਸਿੱਧੂ, ਪਰਮਿੰਦਰ ਸਿੰਘ, ਤਰਕਸ਼ੀਲ ਸੁਸਾਇਟੀ ਤੋਂ ਜੋਗਾ ਸਿੰਘ, ਨੱਥਾ ਸਿੰਘ ਆਦਿ ਨੇ ਵੀ ਮਤੇ ਨੂੰ ਮਨਜ਼ੂਰ ਕਰਦਿਆਂ ਪੰਜਾਬੀ ਭਾਸ਼ਾ ਦੇ ਮੁੱਦੇ ’ਤੇ ਪਹਿਰਾ ਦੇਣ ਦੀ ਗੱਲ ਕੀਤੀ।

Advertisement

Advertisement
Advertisement