ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਸ ਮੁਲਾਜ਼ਮਾਂ ਦੀ ਹੜਤਾਲ ਕਾਰਨ ਮੁਸਾਫ਼ਿਰ ਖੁਆਰ

08:09 AM Jan 08, 2025 IST
ਜਲੰਧਰ ਦੇ ਬੱਸ ਅੱਡੇ ’ਤੇ ਪ੍ਰੇਸ਼ਾਨ ਹੁੰਦੇ ਹੋਏ ਲੋਕ। ਫੋਟੋ: ਮਲਕੀਅਤ ਸਿੰਘ

ਪੱਤਰ ਪ੍ਰੇਰਕ
ਜਲੰਧਰ, 7 ਜਨਵਰੀ
ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਸੀ। ਹੁਣ ਮੁਲਾਜ਼ਮਾਂ ਵੱਲੋਂ ਅੱਜ 8 ਜਨਵਰੀ ਹੜਤਾਲ ਨਹੀਂ ਕੀਤੀ ਜਾਵੇਗੀ। ਯੂਨੀਅਨ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ 15 ਜਨਵਰੀ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਸੋਮਵਾਰ ਤੋਂ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਕਤ ਬੰਦ ਕਾਰਨ ਸਰਕਾਰ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਅੱਜ ਉਨ੍ਹਾਂ ਦੀ ਹੜਤਾਲ ਦਾ ਦੂਜਾ ਦਿਨ ਸੀ। ਦੁਪਹਿਰ ਬਾਅਦ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਗੱਲਬਾਤ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਹੜਤਾਲ ਖਤਮ ਹੋਣ ਤੋਂ ਬਾਅਦ ਸਵਾਰੀਆਂ ਨੇ ਸੁੱਖ ਦਾ ਸਾਹ ਲਿਆ ਹੈ। ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਰੋਡਵੇਜ਼ ਦੇ ਸਟਾਫ ਵੱਲੋਂ ਅੱਜ ਵੀ ਜਲੰਧਰ ਦਾ ਮੁੱਖ ਬੱਸ ਅੱਡਾ ਬੰਦ ਰਖਿਆ ਜਿਸ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਜਾਣ ਲਈ ਅੱਧਾ ਕਿਲੋਮੀਟਰ ਤੱਕ ਪੈਦਲ ਜਾ ਕੇ ਨਿੱਜੀ ਬੱਸਾਂ ਫੜਨੀਆਂ ਪਈਆਂ।

Advertisement

Advertisement