ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ’ਤੇ ਘੁੰਮਦੇ ਸੀਵਰੇਜ ਦੇ ਪਾਣੀ ਕਾਰਨ ਰਾਹਗੀਰ ਪ੍ਰੇਸ਼ਾਨ

07:13 AM Jun 24, 2024 IST
ਸੜਕ ’ਤੇ ਖੜ੍ਹੇ ਸੀਵਰੇਜ ਦੇ ਪਾਣੀ ਵਿੱਚੋਂ ਲੰਘਦੇ ਹੋਏ ਵਾਹਨ ਚਾਲਕ।- ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਜੂਨ
ਸਨਅਤੀ ਸ਼ਹਿਰ ਲੁਧਿਆਣਾ ਦੇ ਪਾਸ਼ ਇਲਾਕੇ ਮੰਨੇ ਜਾਂਦੇ ਸੈਕਟਰ-39 ਵਿੱਚ ਪਿਛਲੇ ਕੁੱਝ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ਤੇ ਘੁੰਮ ਰਿਹਾ ਹੈ। ਇਸ ਗੰਦੇ ਪਾਣੀ ਕਰਕੇ ਪੈਦਲ ਰਾਹਗੀਰਾਂ ਲਈ ਮੁਸ਼ਕਲ ਬਣੀ ਹੋਈ ਹੈ। ਸੀਵਰੇਜ ਜਾਮ ਵਰਗੀਆਂ ਮੁਸੀਬਤਾਂ ਨਾਲ ਜੂਝ ਰਹੇ ਲੁਧਿਆਣਾ ਵਿੱਚ ਆਏ ਦਿਨ ਸੜਕਾਂ ’ਤੇ ਪਾਣੀ ਖੜ੍ਹਾ ਦੇਖਿਆ ਜਾ ਸਕਦਾ ਹੈ। ਅਜਿਹਾ ਹੀ ਹਾਲ ਅੱਜ-ਕੱਲ੍ਹ ਸਥਾਨਕ ਸੈਕਟਰ 39 ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਸਥਿਤ ਸੇਕਰਡ ਹਾਰਟ ਸਕੂਲ ਦੇ ਸਾਹਮਣੇ ਸੀਵਰੇਜ ਦਾ ਪਾਣੀ ਓਵਰਫਲੋਅ ਹੋ ਕੇ ਸੜਕਾਂ ’ਤੇ ਘੁੰਮ ਰਿਹਾ ਹੈ। ਇਸ ਗੰਦੇ ਪਾਣੀ ਕਰਕੇ ਜਿੱਥੇ ਪੈਦਲ ਰਾਹਗੀਰਾਂ ਨੂੰ ਲੰਘਣਾ ਮੁਸ਼ਕਲ ਹੋ ਗਿਆ ਹੈ, ਉੱਥੇ ਬਦਬੂ ਮਾਰ ਰਿਹਾ ਇਹ ਪਾਣੀ ਬਿਮਾਰੀਆਂ ਦਾ ਕਾਰਨ ਵੀ ਬਣ ਸਕਦਾ ਹੈ। ਇੱਥੇ ਹੀ ਕ੍ਰਿਕਟ ਖੇਡਦੇ ਰਾਜੂ ਨਾਂ ਦੇ ਨੌਜਵਾਨ ਦਾ ਕਹਿਣਾ ਸੀ ਕਿ ਸਿਰਫ਼ ਇੱਥੇ ਹੀ ਨਹੀਂ ਇਸ ਸੜਕ ’ਤੇ ਹੋਰ ਵੀ ਕਈ ਥਾਵਾਂ ’ਤੇ ਸੀਵਰੇਜ ਦਾ ਪਾਣੀ ਸੜਕਾਂ ਤੱਕ ਪਹੁੰਚ ਗਿਆ ਹੈ। ਇਸ ਗੰਦੇ ਪਾਣੀ ਵਿੱਚੋਂ ਵੱਡੀਆਂ ਗੱਡੀਆਂ ਲੰਘ ਰਹੀਆਂ ਹਨ ਪਰ ਪੈਦਲ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਆਪਣਾ ਰਸਤਾ ਬਦਲ ਕੇ ਮੰਜ਼ਿਲ ਤੱਕ ਪਹੁੰਚਣਾ ਪੈ ਰਿਹਾ ਹੈ। ਇਹ ਵੀ ਦੇਖਣ ਨੂੰ ਮਿਲਿਆ ਹੈ ਜਿੱਥੇ ਇਹ ਪਾਣੀ ਓਵਰਫਲੋਅ ਹੋ ਰਿਹਾ ਹੈ, ਉਸ ਦੇ ਕੁੱਝ ਹੀ ਮੀਟਰ ਦੂਰ ਇੱਕ ਪਾਸੇ ਸਕੂਲ ਅਤੇ ਦੂਜੇ ਪਾਸੇ ਗੁਰਦੁਆਰਾ ਸਾਹਿਬ ਦੀ ਇਮਾਰਤ ਬਣੀ ਹੋਈ ਹੈ।

Advertisement

Advertisement
Advertisement