ਪਾਸਟਰ ਬਜਿੰਦਰ ਮਾਮਲਾ: ਪੀੜਤਾ ਕੌਮੀ ਮਹਿਲਾ ਕਮਿਸ਼ਨ ਅੱਗੇ ਪੇਸ਼
ਨਵੀਂ ਦਿੱਲੀ:
ਪਾਸਟਰ ਬਜਿੰਦਰ ਸਿੰਘ ਮਾਮਲੇ ਵਿੱਚ ਪੀੜਤ ਲੜਕੀ ਅੱਜ ਇੱਥੇ ਕੌਮੀ ਮਹਿਲਾ ਕਮਿਸ਼ਨ (ਐੱਨਸੀਡਬਲਿਊ) ਅੱਗੇ ਪੇਸ਼ ਹੋਈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿਚਲੇ ਪਿੰਡ ਦੇ ਚਰਚ ਦੇ ਪਾਸਟਰ ਬਜਿੰਦਰ ਸਿੰਘ (42) ਖ਼ਿਲਾਫ਼ 22 ਸਾਲਾ ਲੜਕੀ ਦੀ ਸ਼ਿਕਾਇਤ ਦੇ ਆਧਾਰ ’ਤੇ ਜਿਨਸੀ ਸ਼ੋਸ਼ਣ, ਪਿੱਛਾ ਕਰਨ ਅਤੇ ਅਪਰਾਧਕ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਲੜਕੀ ਨੇ ਦੋਸ਼ ਲਾਇਆ ਕਿ ਬਜਿੰਦਰ ਸਿੰਘ ਉਸ ਨੂੰ ਫੋਨ ’ਤੇ ਸੁਨੇਹੇ ਭੇਜਦਾ ਸੀ ਤੇ ਚਰਚ ਦੇ ਕੈਬਿਨ ਵਿੱਚ ਉਸ ਨੂੰ ਇਕੱਲੀ ਬਿਠਾ ਕੇ ਛੇੜਛਾੜ ਕਰਦਾ ਸੀ। ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ 7 ਮਾਰਚ ਨੂੰ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਜਲਦੀ ਕਾਰਵਾਈ ਕਰਨ ਲਈ ਕਿਹਾ ਸੀ। ਉਧਰ ਪਾਸਟਰ ਬਜਿੰਦਰ ਵੱਲੋਂ ਕੀਤੀ ਬਦਸਲੂਕੀ ਮਾਮਲੇ ਵਿੱਚ ਖਰੜ ਦੀ ਔਰਤ ਨੇ ਅੱਜ ਮੁੱਲਾਂਪੁਰ ਗਰੀਬਦਾਸ ਵਿੱਚ ਡੀਐੱਸਪੀ ਕੋਲ ਆਪਣੇ ਬਿਆਨ ਦਰਜ ਕਰਵਾਏ। ਮਹਿਲਾ ਨੇ ਆਪਣੀ ਹੋਰ ਸਾਥਣ ਨਾਲ ਮੀਡੀਆ ਨੂੰ ਦੱਸਿਆ ਕਿ ਉਹ ਪਿਛਲੇ ਸਮੇਂ ਤੋਂ ਪਾਸਟਰ ਕੋਲ ਸੇਵਾ ਕਰ ਰਹੀ ਸੀ। ਇਸ ਮਗਰੋਂ ਪੁਲੀਸ ਨੇ ਪਾਸਟਰ ਬਰਜਿੰਦਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਪੀਟੀਆਈ