ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਤਾਲਪੁਰੀ ਦੀ ਗੰਦਗੀ ਨੇ ਮਜੀਠਾ ਦੇ ਵਿਕਾਸ ਦੀ ਪੋਲ ਖੋਲ੍ਹੀ: ਸੰਧੂ

07:06 AM May 18, 2024 IST
ਪਿੰਡ ਪਤਾਲਪੁਰੀ ਦਾ ਦੌਰਾ ਕਰਦੇ ਹੋਏ ਤਰਨਜੀਤ ਸਿੰਘ ਸੰਧੂ।

ਨਿੱਜੀ ਪੱਤਰ ਪ੍ਰੇਰਕ
ਮਜੀਠਾ, 17 ਮਈ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਅੱਜ ਮਜੀਠਾ ਹਲਕੇ ਦੇ ਪਿੰਡ ਪਤਾਲਪੁਰੀ ਵਿੱਚ ਲੱਗੇ ਗੰਦਗੀ ਦੇ ਢੇਰਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਸ ਗੰਦਗੀ ਨੇ ਇੱਥੋਂ ਚੁਣੇ ਹੋਏ ਲੋਕ ਨੁਮਾਇੰਦਿਆਂ ਵੱਲੋਂ ਕੀਤੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਅੱਜ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਪ੍ਰਵਾਸੀ ਭਾਈਚਾਰੇ ਦੇ ਪਿੰਡ ਪਤਾਲ ਪੁਰੀ ਦਾ ਦੌਰਾ ਕੀਤਾ, ਜਿੱਥੇ ਪਿੰਡ ਦਾ ਵੱਡਾ ਹਿੱਸਾ ਨਾ ਸਿਰਫ਼ ਗੰਦਗੀ ਦੇ ਢੇਰਾਂ ’ਤੇ ਹੈ, ਸਗੋਂ ਇਸ ਦੀਆਂ ਗਲੀਆਂ-ਨਾਲੀਆਂ ਵੀ ਪੱਕੀਆਂ ਨਹੀਂ ਹਨ। ਉਨ੍ਹਾਂ ਕਿਹਾ,‘‘ਮੈਨੂੰ ਇਹ ਦੇਖ ਕੇ ਬਹੁਤ ਹੈਰਾਨੀ ਹੋਈ ਕਿ ਲੋਕ ਵਿਕਾਸ ਦੀਆਂ ਗੱਲਾਂ ਤਾਂ ਬਹੁਤ ਕਰਦੇ ਹਨ ਪਰ ਅਸਲੀਅਤ ਕੁਝ ਹੋਰ ਹੀ ਹੈ।’’
ਤਰਨਜੀਤ ਸਿੰਘ ਨੇ ਕਿਹਾ ਕਿ ਲੋਕ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਜ਼ਮੀਨੀ ਪੱਧਰ ’ਤੇ ਇਨ੍ਹਾਂ ਦੀ ਅਸਲੀਅਤ ਪਿੰਡ ਪਤਾਲਪੁਰੀ ’ਚ ਆ ਕੇ ਵੇਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਪਿੰਡਾਂ ਦਾ ਸ਼ਹਿਰਾਂ ਦੀ ਤਰਜ਼ ’ਤੇ ਵਿਕਾਸ ਕੀਤਾ ਜਾਵੇਗਾ।

Advertisement

Advertisement