For the best experience, open
https://m.punjabitribuneonline.com
on your mobile browser.
Advertisement

ਪਤੰਜਲੀ ਇਸ਼ਤਿਹਾਰ ਮਾਮਲਾ: ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲਕ੍ਰਿਸ਼ਨ ਦਾ ਮੁਆਫ਼ੀਨਾਮਾ ਰੱਦ ਕਰਦਿਆਂ ਕਿਹਾ ਕਾਰਵਾਈ ਲਈ ਤਿਆਰ ਰਹੋ

12:58 PM Apr 10, 2024 IST
ਪਤੰਜਲੀ ਇਸ਼ਤਿਹਾਰ ਮਾਮਲਾ  ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲਕ੍ਰਿਸ਼ਨ ਦਾ ਮੁਆਫ਼ੀਨਾਮਾ ਰੱਦ ਕਰਦਿਆਂ ਕਿਹਾ ਕਾਰਵਾਈ ਲਈ ਤਿਆਰ ਰਹੋ
ਸੁਪਰੀਮ ਕੋਰਟ ’ਚ ਪੇਸ਼ ਹੁੰਦੇ ਹੋਏ ਰਾਮਦੇਵ ਤੇ ਬਾਲਕ੍ਰਿਸ਼ਨ।
Advertisement

ਨਵੀਂ ਦਿੱਲੀ, 10 ਅਪਰੈਲ
ਪਤੰਜਲੀ ਇਸ਼ਤਿਹਾਰ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਰਾਮਦੇਵ ਤੇ ਪਤੰਜਲੀ ਆਯੁਰਵੇਦ ਦੇ ਐੱਮਡੀ ਅਚਾਰੀਆ ਬਾਲਕ੍ਰਿਸ਼ਨ ਦੇ ਮੁਆਫ਼ੀ ਹਲਫ਼ਨਾਮੇ ਨੂੰ ਰੱਦ ਕਰਦੀ ਹੈ। ਸੁਪਰੀਮ ਕੋਰਟ ਨੇ ਕਿਹਾ, ‘ਅਸੀਂ ਇੰਨੇ ਫ਼ਿਰਾਖ਼ ਦਿਲ ਨਹੀਂ ਹੋ ਸਕਦੇ।’ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ, ਕਾਰਵਾਈ ਲਈ ਤਿਆਰ ਰਹੋ। ਇਸ ਤੋਂ ਪਹਿਲਾਂ 2 ਅਪਰੈਲ ਨੂੰ ਇਸੇ ਬੈਂਚ 'ਚ ਹੋਈ ਸੁਣਵਾਈ ਦੌਰਾਨ ਪਤੰਜਲੀ ਦੀ ਤਰਫੋਂ ਮੁਆਫੀ ਮੰਗੀ ਗਈ ਸੀ। ਉਸ ਦਿਨ ਵੀ ਬੈਂਚ ਨੇ ਪਤੰਜਲੀ ਨੂੰ ਝਾੜਿਆ ਸੀ ਅਤੇ ਕਿਹਾ ਸੀ ਕਿ ਇਹ ਮੁਆਫ਼ੀ ਸਿਰਫ਼ ਖਾਨਾਪੂਰਤੀ ਲਈ ਹੈ। ਤੁਹਾਡੇ ਅੰਦਰ ਮੁਆਫ਼ੀ ਦੀ ਭਾਵਨਾ ਨਹੀਂ ਹੈ।

Advertisement

Advertisement
Author Image

Advertisement
Advertisement
×