ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਤੰਜਲੀ ਭਰਮਾਊ ਇਸ਼ਤਿਹਾਰਬਾਜ਼ੀ: ਸੁਪਰੀਮ ਕੋਰਟ ਨੇ ਉੱਤਰਾਖੰਡ ਲਾਇਸੈਂਸਿੰਗ ਅਥਾਰਟੀ ਦੀ ਖ਼ਿਚਾਈ ਕੀਤੀ

01:51 PM Apr 30, 2024 IST
ਸੁਪਰੀਮ ਕੋਰਟ ’ਚ ਪੇਸ਼ ਹੋਣ ਜਾਂਦੇ ਹੋਏ ਰਾਮਦੇਵ।

ਨਵੀਂ ਦਿੱਲੀ, 30 ਅਪਰੈਲ
ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਲਿਮਟਿਡ ਨਾਲ ਸਬੰਧਤ ਭਰਮਾਊ ਇਸ਼ਤਿਹਾਰਾਂ ਦੇ ਮਾਮਲੇ ਵਿੱਚ ਕਾਰਵਾਈ ਨਾ ਕਰਨ ਲਈ ਅੱਜ ਉੱਤਰਾਖੰਡ ਰਾਜ ਲਾਇਸੈਂਸਿੰਗ ਅਥਾਰਟੀ ਨੂੰ ਝਾੜ ਪਾਈ। ਅਥਾਰਟੀ ਵੱਲੋਂ ਦਿੱਤੇ ਸਪੱਸ਼ਟੀਕਰਨ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਲਾਇਸੈਂਸਿੰਗ ਅਥਾਰਟੀ ਸੁਪਰੀਮ ਕੋਰਟ ਦੇ 10 ਅਪਰੈਲ ਦੇ ਹੁਕਮ ਮਿਲਣ ਬਾਅਦ ਹੀ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਸਰਗਰਮ ਹੋਈ ਹੈ। ਬੈਂਚ ਨੇ ਕਿਹਾ, ‘ਜੇ ਤੁਸੀਂ ਹਮਦਰਦੀ ਚਾਹੁੰਦੇ ਹੋ ਤਾਂ ਅਦਾਲਤ ਦੇ ਨਾਲ ਇਮਾਨਦਾਰ ਰਹੋ।’ ਅਦਾਲਤ ਨੇ ਕਿਹਾ ਕਿ ਉਸ ਦੀ ਮੁੱਖ ਚਿੰਤਾ ਇਹ ਹੈ ਕਿ ਕੀ ਲਾਇਸੈਂਸਿੰਗ ਅਥਾਰਟੀ ਨੇ ਕੇਸ ਵਿੱਚ ਕਾਨੂੰਨ ਦੇ ਅਨੁਸਾਰ ਕੰਮ ਕੀਤਾ ਹੈ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 14 ਮਈ ਤੈਅ ਕੀਤੀ ਹੈ।

Advertisement

Advertisement