ਪਤੰਜਲੀ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ’ਤੇ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼
01:57 PM Jul 10, 2024 IST
ਮੁੰਬਈ, 10 ਜੁਲਾਈ
Advertisement
ਬੰਬੇ ਹਾਈ ਕੋਰਟ ਨੇ ਪਤੰਜਲੀ ਆਯੁਰਵੇਦ ਨੂੰ ਟਰੇਡਮਾਰਕ ਨਿਯਮਾਂ ਬਾਰੇ ਅਦਾਲਤ ਦੇ ਅੰਤਰਿਮ ਹੁਕਮਾਂ ਦੀ ਉਲੰਘਣਾ ਕਰਨ ’ਤੇ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਹਾਈ ਕੋਰਟ ਨੇ ਅਗਸਤ 2023 ਵਿੱਚ ਇੱਕ ਅੰਤਰਿਮ ਆਦੇਸ਼ ਵਿੱਚ ਮੰਗਲਮ ਆਰਗੈਨਿਕਸ ਲਿਮਟਿਡ ਵੱਲੋਂ ਦਾਇਰ ਟਰੇਡਮਾਰਕ ਉਲੰਘਣਾ ਮਾਮਲੇ ਵਿੱਚ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਆਪਣੇ ਉਤਪਾਦ ਵੇਚਣ ਤੋਂ ਰੋਕ ਦਿੱਤਾ ਸੀ। ਜਸਟਿਸ ਆਰ.ਆਈ. ਛਾਗਲਾ ਦੇ ਸਿੰਗਲ ਬੈਂਚ ਨੇ 8 ਜੁਲਾਈ ਨੂੰ ਕਿਹਾ ਕਿ ਪਤੰਜਲੀ ਨੇ ਜੂਨ ’ਚ ਦਾਇਰ ਹਲਫਨਾਮੇ ਵਿਚ ਕਬੂਲ ਕੀਤਾ ਕਿ ਕਪੂਰ ਉਤਪਾਦਾਂ ਦੀ ਵਿਕਰੀ ’ਤੇ ਰੋਕ ਦੇ ਪਹਿਲੇ ਹੁਕਮ ਦੀ ਉਲੰਘਣਾ ਕੀਤੀ ਹੈ।
Advertisement
Advertisement